ਲੰਗਰ ਲਾਉਣ ਜਾਂ ਹੋਲੀ ਖੇਡਣ ਜਾਂ ਰਹੇ ਹੋ ਤਾਂ ਸੁਣੋ ——
ਲੰਗਰ ਪ੍ਰਬੰਧਕਾਂ ਅਤੇ ਹੋਲੀ ਖੇਡਣ ਵਾਲਿਆਂ ਲਈ ਹਦਾਇਤਾਂ ਜਾਰੀ
-ਲੰਗਰ ਵਾਲੇ ਸਥਾਨ ‘ਤੇ ਸਫਾਈ ਵਿਵਸਥਾ ਅਤੇ ਸੰਗਤਾਂ ਨੂੰ ਸਾਬਣ ਮੁਹੱਈਆ ਕਰਾਇਆ ਜਾਵੇ
-ਹੋਲੀ ਦੇ ਤਿਉਹਾਰ ਮਨਾਉਣ ਇਕੱਠ ਕਰਨ, ਵਾਟਰ ਸਪੋਰਟਸ, ਰੇਨ ਹੋਲੀ ਖੇਡਣ ਤੋਂ ਪ੍ਰਹੇਜ਼ ਕਰਨ ਦੀ ਸਲਾਹ
-ਜ਼ਿਲ•ਾ ਪ੍ਰਸਾਸ਼ਨ ਕਿਸੇ ਵੀ ਅਣਸੁਖਾਵੀਂ ਸਥਿਤੀ ਦਾ ਮੁਕਾਬਲਾ ਕਰਨ ਲਈ ਪੂਰੀ ਤਰ•ਾਂ ਤਿਆਰ-ਡਿਪਟੀ ਕਮਿਸ਼ਨਰ
ਲੁਧਿਆਣਾ, 9 ਮਾਰਚ (ਗੁਰਪੀਤ ਸਿੰਘ – ਨਿਊਜ਼ ਪੰਜਾਬ ) -ਵਿਸ਼ਵ ਭਰ ਵਿੱਚ ਫੈਲੇ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਾਅ ਲਈ ਆਗਾਮੀ ਪ੍ਰਬੰਧਾਂ ਨੂੰ ਹੋਰ ਪੁਖ਼ਤਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਲੰਗਰ ਲਗਾਉਣ ਅਤੇ ਹੋਲੀ ਖੇਡਣ ਆਦਿ ਸੰਬੰਧੀ ਸਿਹਤ ਵਿਭਾਗ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਤਿਉਹਾਰਾਂ ਦੇ ਸੀਜ਼ਨ ਨੂੰ ਦੌਰਾਨ ਲਗਾਏ ਜਾ ਰਹੇ ਲੰਗਰਾਂ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਅਗਰਵਾਲ ਨੇ ਲੰਗਰ ਪ੍ਰਬੰਧਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਲੰਗਰ ਵਿੱਚ ਬੈਠਣ ਤੋਂ ਪਹਿਲਾਂ ਤੇ ਬਾਅਦ ਵਿੱਚ ਸੰਗਤਾਂ ਲਈ ਸਾਬਣ ਨਾਲ ਹੱਥ ਧੋਣ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ। ਲੰਗਰ ਘਰ ਦੀ ਪੂਰੀ ਤਰ•ਾਂ ਸਫ਼ਾਈ ਰੱਖੀ ਜਾਵੇ ਅਤੇ ਕੋਸ਼ਿਸ਼ ਕੀਤੀ ਜਾਵੇ ਕਿ ਇੱਕ ਪੰਗਤ ਵਿੱਚ ਉੱਠਣ ਤੋਂ ਬਾਅਦ ਸਫਾਈ ਕਰਨ ਤੋਂ ਬਾਅਦ ਹੀ ਦੂਜੀ ਸੰਗਤ ਨੂੰ ਬਿਠਾਇਆ ਜਾਵੇ। ਲੰਗਰ ਵਰਤਾਉਣ ਵਾਲੇ ਸੇਵਾਦਾਰਾਂ ਵੱਲੋਂ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਹੱਥਾਂ ਤੇ ਦਸਤਾਨੇ ਪਾਏ ਜਾਣ ਅਤੇ ਸਿਰ ਢੱਕ ਕੇ ਰੱਖਿਆ ਜਾਵੇ।
ਉਨ•ਾਂ ਕਿਹਾ ਕਿ ਜੇਕਰ ਤੁਸੀਂ ਪਿਛਲੇ 28 ਦਿਨਾਂ ਵਿੱਚ ਕੋਵਿਡ-19 (ਕੋਰੋਨਾ ਵਾਇਰਸ) ਨਾਲ ਪ੍ਰਭਾਵਿਤ ਖੇਤਰ ਜਾਂ ਪ੍ਰਭਾਵਿਤ ਵਿਅਕਤੀ ਦੇ ਸੰਪਰਕ ਵਿੱਚ ਆਏ ਹੋ ਤਾਂ ਲੰਗਰ ਵਿੱਚ ਜਾਣ ਜਾਂ ਹੋਲੀ ਖੇਡਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਲੰਗਰ ਖਾਣ ਤੋਂ ਪਹਿਲਾਂ ਹੱਥਾਂ ਦੀ ਸਫ਼ਾਈ ਕਰਨੀ ਬਹੁਤ ਜ਼ਰੂਰੀ ਹੈ। ਹੱਥ ਘੱਟੋਂ-ਘੱਟ 20 ਸੈਕਿੰਡ ਸਾਬਣ ਜਾਂ ਹੈਂਡ ਸੈਨੀਟਾਈਜ਼ਰ ਨਾਲ ਮਲ• ਕੇ ਧੋਣੇ ਚਾਹੀਦੇ ਹਨ। ਜਿਸ ਵਿਅਕਤੀ ਨੂੰ ਖਾਂਸੀ, ਬੁਖ਼ਾਰ ਜਾਂ ਸਾਹ ਲੈਣ ਵਿੱਚ ਤਕਲੀਫ਼ ਹੈ ਤਾਂ ਉਸ ਤੋਂ ਘੱਟੋ-ਘੱਟ 1 ਮੀਟਰ ਦੀ ਦੂਰੀ ਬਣਾ ਕੇ ਰੱਖੋ।
ਖੁੱਲ•ੇ ਵਿੱਚ ਥੁੱਕਣਾ ਨਹੀਂ ਚਾਹੀਦਾ ਅਤੇ ਜੇਕਰ ਖਾਂਸੀ ਜਾਂ ਛਿੱਕਾਂ ਆ ਰਹੀਆਂ ਹਨ ਤਾਂ ਮੂੰਹ ਨੂੰ ਰੁਮਾਲ ਨਾਲ ਜਾਂ ਟਿਸ਼ੂ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ। ਜੇਕਰ ਰੁਮਾਲ ਜਾਂ ਟਿਸ਼ੂ ਆਦਿ ਨਾ ਹੋਵੇ ਤਾਂ ਆਪਣੀ ਕੂਹਣੀ ਨੂੰ ਇਕੱਠਾ ਕਰਕੇ ਮੂੰਹ ਨੂੰ ਢੱਕਣਾ ਚਾਹੀਦਾ ਹੈ। ਇਸ ਤੋਂ ਬਾਅਦ ਪਾਣੀ ਅਤੇ ਸਾਬਣ ਨਾਲ ਚੰਗੀ ਤਰ•ਾਂ ਹੱਥਾਂ ਨੂੰ ਸਾਫ਼ ਕਰਨਾ ਚਾਹੀਦਾ ਹੈ। ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਕਦੇ ਵੀ ਛੂਹਣਾ ਨਹੀਂ ਚਾਹੀਦਾ ਹੈ।
ਉਨ•ਾਂ ਕਿਹਾ ਕਿ ਅਗਾਮੀ ਹੋਲੀ ਦੇ ਤਿਉਹਾਰ ਮਨਾਉਣ ਮੌਕੇ ਵੀ ਲੋਕਾਂ ਦੇ ਵੱਡੇ ਇਕੱਠ ਆਦਿ ਨਾ ਕਰਕੇ ਸਮਾਰੋਹ ਆਦਿ ਕਰਾਉਣ, ਵਾਟਰ ਸਪੋਰਟਸ, ਰੇਨ ਹੋਲੀ ਖੇਡਣ ਤੋਂ ਪ੍ਰਹੇਜ਼ ਕੀਤਾ ਜਾਵੇ। ਜੇਕਰ ਜ਼ਰੂਰੀ ਹੈ ਤਾਂ ਸਿਰਫ਼ ਆਰਗੈਨਿਕ (ਕੁਦਰਤੀ) ਰੰਗਾਂ ਦੀ ਹੀ ਵਰਤੋਂ ਕੀਤੀ ਜਾਵੇ। ਹੋਲੀ ਖੇਡਦੇ ਸਮੇਂ ਆਪਣੇ ਅਤੇ ਦੂਜੇ ਵਿਅਕਤੀਆਂ ਦੀਆਂ ਅੱਖਾਂ, ਨੱਕ ਅਤੇ ਮੂੰਹ ਆਦਿ ਨੂੰ ਨਾ ਛੂਹਿਆ ਜਾਵੇ। ਜੇਕਰ ਤੁਸੀਂ ਪਿਛਲੇ 14 ਦਿਨਾਂ ਵਿੱਚ ਕੋਵਿਡ-19 (ਕੋਰੋਨਾ ਵਾਇਰਸ) ਨਾਲ ਪ੍ਰਭਾਵਿਤ ਖੇਤਰ ਜਾਂ ਪ੍ਰਭਾਵਿਤ ਵਿਅਕਤੀ ਦੇ ਸੰਪਰਕ ਵਿੱਚ ਆਏ ਹੋ ਤਾਂ ਹੋਲੀ ਖੇਡਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਅਜਿਹਾ ਕਰਨ ਨਾਲ ਹੋਰ ਲੋਕਾਂ ਨੂੰ ਵੀ ਬਿਮਾਰੀ ਫੈਲਣ ਦਾ ਡਰ ਬਣ ਜਾਂਦਾ ਹੈ। ਹੋਲੀ ਖੇਡਣ ਮੌਕੇ ਸਵੱਛ ਸਾਹ ਲੈਣ ਦੇ ਤਰੀਕੇ ਅਪਣਾਏ ਜਾਣ।
ਅਗਰਵਾਲ ਨੇ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਵੱਲੋਂ ਕਿਸੇ ਵੀ ਅਣਸੁਖਾਵੀਂ ਸਥਿਤੀ ਦਾ ਮੁਕਾਬਲਾ ਕਰਨ ਲਈ ਪੂਰੀ ਤਰ•ਾਂ ਤਿਆਰੀ ਹੈ। ਉਨ•ਾਂ ਕਿਹਾ ਕਿ ਹਾਲਾਂਕਿ ਭਾਰਤ ਵਿੱਚ ਸਥਿਤੀ ਇੰਨੀ ਖਤਰਨਾਕ ਨਹੀਂ ਹੈ, ਪਰ ਸਾਨੂੰ ਆਪਣੇ ਆਪ ਨੂੰ ਅਤੇ ਦੂਸਰਿਆਂ ਨੂੰ ਨੋਵਲ ਕਰੋਨਾ ਵਾਇਰਸ ਤੋਂ ਸੁਰੱਖਿਅਤ ਰਹਿਣ ਲਈ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।ਉਨ•ਾਂ ਸਲਾਹ ਦਿੱਤੀ ਕਿ ਸਾਨੂੰ ਸਾਵਧਾਨ ਰਹਿਣਾ ਚਾਹੀਦਾ ਹੈ ਅਤੇ ਸਫਾਈ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਣਾ ਚਾਹੀਦਾ ਹੈ, ਜਿਵੇਂ ਨਿਯਮਿਤ ਤੌਰ ‘ਤੇ ਹੱਥ ਧੋਣੇ, ਲੋਕਾਂ ਨਾਲ ਨੇੜਲੇ ਸੰਪਰਕ ਤੋਂ ਪਰਹੇਜ਼ ਕਰਨਾ ਆਦਿ।
ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਬਿਮਾਰੀ ਇਲਾਜ਼ਯੋਗ ਹੈ ਅਤੇ ਇਸ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਉਨ•ਾਂ ਕਿਹਾ ਕਿ ਲੋਕਾਂ ਨੂੰ ਸੋਸ਼ਲ ਮੀਡੀਆ ‘ਤੇ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ। ਜੇਕਰ ਭਵਿੱਖ ਵਿੱਚ ਜ਼ਿਲ•ਾ ਲੁਧਿਆਣਾ ਵਿੱਚ ਅਜਿਹਾ ਕੋਈ ਮਾਮਲਾ ਸਾਹਮਣੇ ਆਉਂਦਾ ਵੀ ਹੈ ਤਾਂ ਜ਼ਿਲ•ਾ ਪ੍ਰਸਾਸ਼ਨ ਵੱਲੋਂ ਇਸ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਉਨ•ਾਂ ਕਿਹਾ ਕਿ ਸ਼ੱਕੀ ਮਰੀਜ਼ ਬਾਰੇ ਸੂਚਨਾ ਨੈਸ਼ਨਲ (01123978046)/ਸਟੇਟ ਕੰਟਰੋਲ ਰੂਮ ਨੰਬਰ (01722920074) ਜਾਂ ਹੈਲਪਲਾਈਨ ਨੰਬਰ 104 ‘ਤੇ ਦਿੱਤੀ ਜਾਵੇ।