ਪੰਜਾਬ ‘ਚ ਰੇਲ ਸੇਵਾਵਾਂ ਬਹਾਲ ਨਹੀਂ ਹੋਈਆਂ – ਰੇਲਵੇ

ਨਵੀਂ ਦਿੱਲੀ, 29 ਅਕਤੂਬਰ (ਨਿਊਜ਼ ਪੰਜਾਬ)- ਰੇਲਵੇ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਨੂੰ ਦੇਖਦਿਆਂ ਸੂਬੇ ਵਿਚ ਰੇਲ ਸੇਵਾਵਾਂ ਮੁਅੱਤਲ ਹੀ ਰੱਖੀਆਂ ਗਈਆਂ ਹਨ। ਰੇਲਵੇ ਨੇ ਉਨ੍ਹਾਂ ਅਟਕਲਾਂ ਨੂੰ ਰੱਦ ਕਰ ਦਿੱਤਾ ਜਿਨ੍ਹਾਂ ਵਿਚ ਕਿਹਾ ਜਾ ਰਿਹਾ ਸੀ ਕਿ ਪੰਜਾਬ ਵਿਚ ਰੇਲ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ।