ਸ਼੍ਰੋਮਣੀ ਅਕਾਲੀ ਦਲ (ਬ) ਨੇ ਭਾਜਪਾ ਪ੍ਰਧਾਨ ਦੇ ਬਿਆਨ ਨੂੰ ਦੱਸਿਆ ਤੱਥਾਂ ਤੋਂ ਕੋਹਾਂ ਦੂਰ
ਜਲੰਧਰ, 29 ਅਕਤੂਬਰ (ਨਿਊਜ਼ ਪੰਜਾਬ)- ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਵੱਲੋਂ ਦਿੱਤੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ ਕਿਉਂਕਿ ਇਹ ਬਿਆਨਬਾਜ਼ੀ ਤੱਥਾਂ ਤੋਂ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 100 ਸਾਲ ਪੁਰਾਣੀ ਪਾਰਟੀ ਹੈ। ਜਿਸ ਨੂੰ ਇੰਦਰਾ ਗਾਂਧੀ ਵੀ ਦਬਾ ਨਹੀਂ ਸਕੀ ਤਾਂ ਹੁਣ ਦੀ ਕਾਂਗਰਸ ਅਕਾਲੀ ਦਲ ‘ਤੇ ਕਿਵੇਂ ਦਬਾਅ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ (ਬ) ਨੇ ਕਿਸਾਨਾਂ ਦੇ ਮੁੱਦੇ ਤੇ ਭਾਜਪਾ ਨਾਲੋਂ ਨਾਤਾ ਤੋੜਿਆ ਸੀ। ਇਸ ਲਈ ਭਾਜਪਾ ਪ੍ਰਧਾਨ ਨੂੰ ਇਹ ਤੱਥ ਲੋਕਾਂ ਵਿਚ ਰੱਖਣਾ ਚਾਹੀਦਾ ਹੈ।