ਪੇਂਡੂ ਮਜ਼ਦੂਰ ਯੂਨੀਅਨ ਅਤੇ ਇਫਟੂ ਵਲੋਂ ਬਲਾਚੌਰ ਦੇ ਵਿਧਾਇਕ ਦੇ ਘਰ ਅੱਗੇ ਧਰਨਾ

ਬਲਾਚੌਰ, 29 ਅਕਤੂਬਰ (ਨਿਊਜ਼ ਪੰਜਾਬ)- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਇਫਟੂ ਵਲੋਂ ਸਾਂਝੇ ਤੌਰ ‘ਤੇ ਹੱਕੀ ਮੰਗਾਂ ਨੂੰ ਲੈ ਕੇ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੇ ਨਿਵਾਸ ਅਸਥਾਨ ਵਿਖੇ ਧਰਨਾ ਦਿੱਤਾ ਗਿਆ। ਇਸ ਮੌਕੇ ਅਸ਼ੋਕ ਜਨਾਗਲ ਅਤੇ ਇਫਟੂ ਦੇ ਆਗੂ ਅਵਤਾਰ ਸਿੰਘ ਤਾਰੀ, ਗੁਰਦਿਆਲ ਰੱਕੜ, ਬਗੀਚਾ ਸਿੰਘ ਨੇ ਕਿਹਾ ਕਿ ਸੰਨ 1972-74 ‘ਚ ਸਰਕਾਰਾਂ ‌ਨੇ ਰਿਹਾਇਸ਼ੀ ਪਲਾਟ ਦਿੱਤੇ ਸਨ। ਉਸ ਤੋਂ ਬਾਅਦ ਸਰਕਾਰਾਂ ਨੇ ਸੱਤਾ ‘ਚ ਆਉਣ ਲਈ ਵਾਅਦੇ ਤਾਂ ਕੀਤੇ ਪਰ ਇਹ ਵਾਅਦੇ ਝੂਠੇ ਸਾਬਤ ਹੋਏ। ਉਨ੍ਹਾਂ ਕਿਹਾ ਕਿ ਸਰਕਾਰ ਮਜ਼ਦੂਰਾਂ ਦੇ ਅਤੇ ਔਰਤਾਂ ਦੇ ਸਰਕਾਰੀ ਅਤੇ ਗ਼ੈਰ ਸਰਕਾਰੀ ਕਰਜ਼ੇ ਮੁਆਫ਼ ਕਰੇ, ਪੀਣ ਵਾਲੇ ਪਾਣੀ ਦੇ ਬਿੱਲ ਅਤੇ ਬਿਜਲੀ ਦੇ ਬਿੱਲ ਮੁਆਫ਼ ਕਰੇ, ਕੱਟੇ ਹੋਏ ਰਾਸ਼ਨ ਕਾਰਡ ਬਹਾਲ ਕਰੇ, ਰਹਿੰਦੇ ਲੋਕਾਂ ਦੇ ਨਵੇਂ ਰਾਸ਼ਨ ਕਾਰਡ ਬਣਾਏ ਜਾਣ। ਇਸ ਮੌਕੇ ਸੁਰਜੀਤ ਸਿੰਘ, ਮੋਹਣ ਲਾਲ, ਪਵਨ ਕੁਮਾਰ, ਸੁਰੇਸ਼ ਕੁਮਾਰ ਰਿੰਪੀ, ਸ਼ਮਾ, ਵੀਨਾ, ਅਨੀਤਾ ਰਾਣੀ, ਸੁਨੀਤਾ, ਪਿੰਕੀ, ਅਰਚਨਾ, ਰੀਟਾ, ਮਨਜੀਤ ਕੌਰ, ਰਜੇਸ਼ ਬਾਲਾ ਆਦਿ ਹਾਜ਼ਰ ਸਨ।