ਪਰਾਲੀ ਨੂੰ ਲੈ ਕੇ ਕੇਂਦਰ ਵਲੋਂ ਲਿਆਂਦੇ ਆਰਡੀਨੈਂਸ ਨੂੰ ਰੰਧਾਵਾ ਨੇ ਦੱਸਿਆ ਤੁਗ਼ਲਕੀ ਫ਼ਰਮਾਨ
ਚੰਡੀਗੜ੍ਹ, 29 ਅਕਤੂਬਰ (ਨਿਊਜ਼ ਪੰਜਾਬ )- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਦੀ ਸਬ ਕਮੇਟੀ ਨਾਲ ਬੈਠਕ ਕੀਤੀ ਗਈ। ਇਸ ਕਮੇਟੀ ‘ਚ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ। ਬੈਠਕ ਤੋਂ ਬਾਅਦ ਗੱਲਬਾਤ ਕਰਦਿਆਂ ਰੰਧਾਵਾ ਨੇ ਕਿਹਾ ਕਿ ਕਿਸਾਨਾਂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਉਨ੍ਹਾਂ ਰੇਲਵੇ ਟਰੈਕ ਨਹੀਂ, ਬਲਕਿ ਨਿੱਜੀ ਥਰਮਲ ਪਲਾਂਟਾਂ ਅੰਦਰ ਜਾਂਦੇ ਟਰੈਕ ਹੀ ਰੋਕੇ ਹਨ। ਰੰਧਾਵਾ ਨੇ ਕਿਹਾ ਕਿ ਜੇਕਰ ਪੰਜਾਬ ‘ਚ ਮਾਲ ਗੱਡੀਆਂ ਨਹੀਂ ਆਉਂਦੀਆਂ ਤਾਂ ਪੰਜਾਬ ਦਾ ਨਹੀਂ, ਬਲਕਿ ਦੇਸ਼ ਦਾ ਨੁਕਸਾਨ ਹੈ। ਉੱਧਰ ਪਰਾਲੀ ਸਾੜਨ ‘ਤੇ ਹੋਣ ਵਾਲੇ ਪ੍ਰਦੂਸ਼ਣ ਸਬੰਧੀ ਕੇਂਦਰ ਸਰਕਾਰ ਵਲੋਂ ਲਿਆਂਦੇ ਆਰਡੀਨੈਂਸ ਸਬੰਧੀ ਬੋਲਦਿਆਂ ਰੰਧਾਵਾ ਨੇ ਕਿਹਾ ਕਿ ਇਹ ਤੁਗ਼ਲਕੀ ਫ਼ਰਮਾਨ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਨੂੰ ਲੈ ਕੇ ਅਜਿਹੇ ਫ਼ੈਸਲੇ ਲੈਣਾ ਕੋਈ ਚੰਗਾ ਸੰਕੇਤ ਨਹੀਂ ਹੈ।