ਆਰ. ਡੀ. ਐਫ. ਫੰਡ ਦੀ ਗ਼ਲਤ ਵਰਤੋਂ ਨੂੰ ਰੋਕਣਾ ਚਾਹੀਦਾ ਹੈ- ਚੀਮਾ

ਚੰਡੀਗੜ੍ਹ, 29 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਤੇ ‘ਆਪ’ ਵਿਧਾਇਕ ਹਰਪਾਲ ਚੀਮਾ, ‘ਆਪ’ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਅਤੇ ‘ਆਪ’ ਵਿਧਾਇਕ ਮੀਤ ਹੇਅਰ ਵਲੋਂ ਅੱਜ ਚੰਡੀਗੜ੍ਹ ‘ਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਬੋਲਦਿਆਂ ਚੀਮਾ ਨੇ ਕਿਹਾ ਕਿ ਆਰ. ਡੀ. ਐਫ. ਫੰਡ ਦੀ ਜਿਸ ਤਰ੍ਹਾਂ ਗ਼ਲਤ ਵਰਤੋਂ ਹੋ ਰਹੀ ਹੈ, ਉਸ ਨੂੰ ਰੋਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 4500 ਕਰੋੜ ਰੁਪਏ ਕਿਸਾਨ ਕਰਜ਼ ਮੁਆਫ਼ੀ ਲਈ ਅਤੇ 1750 ਕਰੋੜ ਰੁਪਏ ਪੇਂਡੂ ਖੇਤਰ ਦੇ ਵਿਕਾਸ ਲਈ ਆਇਆ ਹੈ ਪਰ ਪੰਜਾਬ ਸਰਕਾਰ ਵਲੋਂ ਇਸ ਦੀ ਗ਼ਲਤ ਵਰਤੋਂ ਕੀਤੀ ਗਈ ਹੈ।