ਅਦਾਲਤ ਨੇ ਦੁਸਹਿਰੇ ਮੌਕੇ ਭਗਵਾਨ ਸ਼੍ਰੀ ਰਾਮ ਜੀ ਦਾ ਪੁਤਲਾ ਸਾੜਨ ਵਾਲੇ ਵਿਅਕਤੀ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜੇ

ਅਜਨਾਲਾ, 29 ਅਕਤੂਬਰ (ਨਿਊਜ਼ ਪੰਜਾਬ)- 25 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਵਿਖੇ ਭਗਵਾਨ ਸ਼੍ਰੀ ਰਾਮ ਜੀ ਦਾ ਪੁਤਲਾ ਸਾੜ ਕੇ ਵੀਡੀਓ ਵਾਇਰਲ ਕਰਨ ਵਾਲੇ ਚਾਰ ਕਥਿਤ ਦੋਸ਼ੀਆਂ ਨੂੰ ਅੱਜ ਮਾਣਯੋਗ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਉਧਰ ਭਗਵਾਨ ਸ੍ਰੀ ਰਾਮ ਰਾਮ ਜੀ ਦਾ ਪੁਤਲਾ ਸਾੜਨ ਦੇ ਦੋਸ਼ ‘ਚ ਗ੍ਰਿਫ਼ਤਾਰ ਚਾਰ ਵਿਅਕਤੀਆਂ ਨੂੰ ਮਾਣਯੋਗ ਅਦਾਲਤ ‘ਚ ਪੇਸ਼ ਕਰਨ ਸਮੇਂ ਵੱਖ-ਵੱਖ ਹਿੰਦੂ ਜਥੇਬੰਦੀਆਂ ਦੇ ਆਗੂ ਵੱਡੀ ਗਿਣਤੀ ‘ਚ ਮੌਜੂਦ ਸਨ ਅਤੇ ਪੇਸ਼ੀ ਤੋਂ ਵਾਪਸ ਲਿਆਉਣ ਸਮੇਂ ਜਥੇਬੰਦੀਆਂ ਦੇ ਆਗੂਆਂ ਵਲੋਂ ਚਾਰਾਂ ਵਿਅਕਤੀਆਂ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਨਿਊ ਸ਼ਿਵ ਸੰਕਰ ਡਰਾਮਾਟਿਕ ਕਲੱਬ ਦੇ ਪ੍ਰਧਾਨ ਪੰਡਿਤ ਕਿਸ਼ੋਰੀ ਲਾਲ ਅਜਨਾਲਾ ਨੇ ਕਿਹਾ ਕਿ ਇਨ੍ਹਾਂ ਵਿਅਕਤੀ ਵਲੋਂ ਦੁਸਹਿਰੇ ਵਾਲੇ ਦਿਨ ਭਗਵਾਨ ਸ੍ਰੀ ਰਾਮ ਜੀ ਦਾ ਪੁਤਲਾ ਸਾੜਨ ਨਾਲ ਹਿੰਦੂ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ।ਉਨ੍ਹਾਂ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਗ੍ਰਿਫ਼ਤਾਰ ਕੀਤੇ ਚਾਰ ਵਿਅਕਤੀਆਂ ‘ਚੋਂ ਇੱਕ ਅੰਗਰੇਜ਼ ਸਿੰਘ ਨਾਮ ਦਾ ਵਿਅਕਤੀ ਸਰਕਾਰੀ ਨੌਕਰੀ ਕਰਦਾ ਹੈ ਅਤੇ ਉਸਨੂੰ ਤੁਰੰਤ ਸਰਕਾਰੀ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ।