ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਨਾ ਚਾਹੁੰਦੀ ਕੈਪਟਨ ਸਰਕਾਰ- ਸੁਖਬੀਰ ਬਾਦਲ
ਚੰਡੀਗੜ੍ਹ, 29 ਅਕਤੂਬਰ (ਨਿਊਜ਼ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਸਾਨੀ ਮੁੱਦਿਆਂ ‘ਤੇ ਵਰਚੂਅਲ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨਹੀਂ ਚਾਹੁੰਦੀ ਕਿ ਕੇਂਦਰ ਦੇ ਕਾਲ਼ੇ ਕਾਨੂੰਨ ਰੱਦ ਹੋਣ, ਇਸੇ ਲਈ ਸਾਡੇ ਵਾਰ-ਵਾਰ ਕਹੇ ਜਾਣ ਦੇ ਬਾਵਜੂਦ ਵੀ ਪੰਜਾਬ ਨੂੰ ਅਜੇ ਤਾਈਂ ਇਕ ਮੰਡੀ ਨਹੀਂ ਐਲਾਨਿਆ ਗਿਆ। ਉਨ੍ਹਾਂ ਕਿਹਾ ਕਿ ਛੱਤੀਸਗੜ੍ਹ ਸਰਕਾਰ ਵਲੋਂ ਪੂਰੇ ਸੂਬੇ ਨੂੰ ਇਕ ਮੰਡੀ ਐਲਾਨੇ ਦਿੱਤਾ ਗਿਆ, ਪਰ ਪੰਜਾਬ ਸਰਕਾਰ ਨੇ ਅਜਿਹਾ ਨਹੀਂ ਕੀਤਾ। ਸ: ਬਾਦਲ ਨੇ ਕਿਹਾ ਕਿ ਅਜਿਹਾ ਕਰਕੇ ਪੰਜਾਬ ਸਰਕਾਰ ਕਿਸਾਨਾਂ ਨਾਲ ਦਗ਼ਾ ਕਮਾ ਰਹੀ ਹੈ।