ਮੋਗਾ ‘ਚ ਕੋਰੋਨਾ ਦੇ ਪੰਜ ਹੋਰ ਮਾਮਲੇ ਆਏ ਸਾਹਮਣੇ, ਕੁੱਲ ਗਿਣਤੀ 2457 ਹੋਈ
ਮੋਗਾ, 29 ਅਕਤੂਬਰ (ਡਾ: ਸਵਰਨਜੀਤ ਸਿੰਘ)- ਮੋਗਾ ‘ਚ ਭਾਵੇਂ ਕਿ ਕੋਰੋਨਾ ਦੀ ਰਫ਼ਤਾਰ ਮੱਠੀ ਪੈ ਗਈ ਹੈ, ਪਰ ਇੱਥੇ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਦਾ ਸਿਲਸਿਲਾ ਜਾਰੀ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ‘ਚ ਕੋਰੋਨਾ 5 ਹੋਰ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਤੋਂ ਬਾਅਦ ਜ਼ਿਲ੍ਹੇ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 2457 ਹੋ ਗਈ। ਉੱਥੇ ਹੀ ਜ਼ਿਲ੍ਹੇ ‘ਚ ਸਰਗਰਮ ਮਾਮਲਿਆਂ ਦੀ ਗਿਣਤੀ 24 ਹੈ। ਇਸ ਦੇ ਨਾਲ ਹੀ ਮੋਗਾ ‘ਚ ਕੋਰੋਨਾ ਕਾਰਨ ਹੁਣ ਤੱਕ 79 ਮੌਤਾਂ ਹੋ ਚੁੱਕੀਆਂ ਹਨ।