ਅੰਮ੍ਰਿਤਸਰਮੁੱਖ ਖ਼ਬਰਾਂ

ਅੰਮ੍ਰਿਤਸਰ ‘ਚ 1 ਹੋਰ ਕੋਰੋਨਾ ਮਰੀਜ਼ ਨੇ ਤੋੜਿਆ ਦਮ, 47 ਨਵੇਂ ਮਾਮਲੇ ਆਏ ਸਾਹਮਣੇ

ਅੰਮ੍ਰਿਤਸਰ, 29 ਅਕਤੂਬਰ (ਨਿਊਜ਼ ਪੰਜਾਬ)- ਜ਼ਿਲ੍ਹਾ ਅੰਮ੍ਰਿਤਸਰ ‘ਚ ਅੱਜ ਕੋਰੋਨਾ ਦੇ 47 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ ‘ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 11824 ਹੋ ਗਏ ਹਨ, ਜਿਨ੍ਹਾਂ ‘ਚੋਂ 325 ਸਰਗਰਮ ਮਾਮਲੇ ਹਨ। ਉੱਥੇ ਹੀ ਅੱਜ ਜ਼ਿਲ੍ਹੇ ‘ਚ 1 ਹੋਰ ਕੋਰੋਨਾ ਮਰੀਜ਼ ਨੇ ਦਮ ਤੋੜ ਦਿੱਤਾ। ਇਸ ਦੇ ਨਾਲ ਹੀ ਹੁਣ ਤੱਕ ਜ਼ਿਲ੍ਹੇ ‘ਚ ਕੋਰੋਨਾ ਕਾਰਨ 452 ਮੌਤਾਂ ਹੋ ਚੁੱਕੀਆਂ ਹਨ।