ਵਧੀਕ ਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਵੱਲੋ ਵੈਟਰਨਰੀ ਇੰਸਪੈਕਟਰਾਂ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਭਰੋਸਾ

ਪਠਾਨਕੋਟ, 29 ਅਕਤੂਬਰ (ਨਿਊਜ਼ ਪੰਜਾਬ)- ਅੱਜ ਕੈਬਨਿਟ ਮੰਤਰੀ ਪਸ਼ੂ ਪਾਲਣ ਵਿਭਾਗ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ ਨੇ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਵਿਸਥਾਰ ਨਾਲ ਸੁਣ ਕੇ ਉੱਥੇ ਮੌਜੂਦ ਵਿਭਾਗੀ ਅਫ਼ਸਰਾਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਅਤੇ ਅਫ਼ਸਰਾਂ ਨੂੰ ਐਸੋਸੀਏਸ਼ਨ ਦੀਆਂ ਮੰਗਾਂ ਤੇ ਮਸਲਿਆਂ ਨੂੰ ਤੁਰੰਤ ਆਪਣੇ ਦਫ਼ਤਰ ਭੇਜਣ ਲ‌ਈ ਕਿਹਾ, ਜਿਸ ਤੋਂ ਸੰਤੁਸ਼ਟ ਹੋ ਕੇ ਵੈਟਰਨਰੀ ਇੰਸਪੈਕਟਰਾਂ ਨੇ ਮੰਤਰੀ ਬਾਜਵਾ ਅਤੇ ਵਧੀਕ ਮੁੱਖ ਸਕੱਤਰ ਦਾ ਧੰਨਵਾਦ ਕੀਤਾ। ਮੀਟਿੰਗ ‘ਚ ਡਾਕਟਰ ਸੰਜੀਵ ਖੋਸਲਾ, ਡਾਕਟਰ ਪ੍ਰੀਤੀ ਸਿੰਘ, ਪੰਜਾਬ‌ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ, ਜਸਕਰਨ ਸਿੰਘ ਮੋਹਾਲੀ‌, ਰਾਜਿੰਦਰ ਸਿੰਘ ਸ਼ਹੀਦ ਭਗਤ ਸਿੰਘ ਨਗਰ, ਜਸਵਿੰਦਰ ਸਿੰਘ ਬੜੀ, ਰਾਜੀਵ ਮਲਹੋਤਰਾ, ਗੁਰਦੀਪ‌ ਬਾਸੀ, ਕਿਸ਼ਨ ਚੰਦਰ ਮਹਾਜਨ, ਮਨਦੀਪ ਸਿੰਘ ਗਿੱਲ, ਗੁਰਮੀਤ ਸਿੰਘ ਮਹਿਤਾ, ਹਰਪ੍ਰੀਤ ਸਿੰਘ ਸਿੱਧੂ ਅਤੇ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।