ਕੇਂਦਰ ਵੱਲੋ ਪੰਜਾਬ ਦੇ ਪੇਂਡੂ ਵਿਕਾਸ ਫੰਡ ਨੂੰ ਰੋਕਣਾ ਮੰਦਭਾਗਾ – ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ, 29 ਅਕਤੂਬਰ (ਨਿਊਜ਼ ਪੰਜਾਬ)-ਪੰਜਾਬ ਦੇ ਪੇਂਡੂ ਵਿਕਾਸ ਫੰਡ (ਆਰ.ਡੀ.ਐੱਫ.) ਨੂੰ ਰੋਕਣ ਦੇ ਫੈਸਲੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਦਭਾਗਾ ਕਰਾਰ ਦਿੰਦਿਆਂ ਕੇਂਦਰ ਨੂੰ ਇਸ ਫੈਸਲੇ ਦੀ ਸਮੀਖਿਆ ਕਰਨ ਦੀ ਅਪੀਲ ਕੀਤੀ, ਕਿਉਂਕਿ ਇਸ ਕਦਮ ਨਾਲ ਰਾਜ ਦੇ ਪੇਂਡੂ ਵਿਕਾਸ ਕਾਰਜਾਂ ਉੱਤੇ ਬੁਰਾ ਪ੍ਰਭਾਵ ਪਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਇਸ ਮੁੱਦੇ ਨੂੰ ਸੁਲਝਾਉਣ ਲਈ ਕੇਂਦਰੀ ਗ੍ਰਾਹਕ ਮਾਮਲਿਆਂ ਬਾਰੇ ਮੰਤਰੀ ਨਾਲ ਮੁਲਾਕਾਤ ਕਰਨ ਲਈ ਦਿੱਲੀ ਜਾਣ ਲਈ ਕਿਹਾ ਹੈ ।