ਰੇਲਵੇ ਸਟੇਸ਼ਨ ਗਹਿਰੀ ਮੰਡੀ (ਜੰਡਿਆਲਾ ਗੁਰੂ) ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 37ਵੇਂ ਦਿਨ ‘ਚ ਦਾਖ਼ਲ

ਜੰਡਿਆਲਾ ਗੁਰੂ (ਅੰਮ੍ਰਿਤਸਰ), 30 ਅਕਤੂਬਰ (ਨਿਊਜ਼ ਪੰਜਾਬ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 37ਵੇਂ ਦਿਨ ‘ਚ ਦਾਖ਼ਲ ਹੋ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ।