ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 48,648 ਮਾਮਲੇ ਆਏ ਸਾਹਮਣੇ, 563 ਲੋਕਾਂ ਦੀ ਗਈ ਜਾਨ
ਨਵੀਂ ਦਿੱਲੀ, 30 ਅਕਤੂਬਰ (ਨਿਊਜ਼ ਪੰਜਾਬ)- ਭਾਰਤ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ‘ਚ ਕੋਰੋਨਾ ਦੇ 48,648 ਮਾਮਲੇ ਸਾਹਮਣੇ ਆਏ ਹਨ ਅਤੇ 563 ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਦੇਸ਼ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 80,88,851 ਹੋ ਗਈ ਹੈ, ਜਿਨ੍ਹਾਂ ‘ਚੋਂ 5,94,386 ਸਰਗਰਮ ਮਾਮਲੇ ਹਨ। ਉੱਥੇ ਹੀ ਕੋਰੋਨਾ ਕਾਰਨ ਹੁਣ ਤੱਕ ਦੇਸ਼ ਭਰ ‘ਚ 1,21,090 ਲੋਕਾਂ ਦੀ ਮੌਤ ਹੋ ਚੁੱਕੀ ਹੈ।