ਪ੍ਰਧਾਨ ਮੰਤਰੀ ਮੋਦੀ ਗੁਜਰਾਤ ਪਹੁੰਚੇ, ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਨੂੰ ਭੇਂਟ ਕੀਤੀ ਸ਼ਰਧਾਂਜਲੀ

ਗਾਂਧਨੀਗਰ, 30 ਅਕਤੂਬਰ (ਨਿਊਜ਼ ਪੰਜਾਬ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਨੂੰ ਉਨ੍ਹਾਂ ਦੀ ਗਾਂਧੀਨਗਰ ਵਿਖੇ ਸਥਿਤ ਰਿਹਾਇਸ਼ ‘ਤੇ ਪਹੁੰਚ ਕੇ ਸ਼ਰਧਾਂਜਲੀ ਭੇਂਟ ਕੀਤੀ। ਦੱਸਣਯੋਗ ਹੈ ਕਿ ਕੇਸ਼ੂਭਾਈ ਪਟੇਲ ਦਾ ਲੰਘੇ ਦਿਨ ਦਿਹਾਂਤ ਹੋ ਗਿਆ ਸੀ। ਉਹ 92 ਸਾਲਾਂ ਦੇ ਸਨ।