ਤਲਵੰਡੀ ਸਾਬੋ ‘ਚ ਲੰਬੇ ਅਰਸੇ ਬਾਅਦ ਸ਼ੁਰੂ ਹੋਈ ਨਰਮੇ ਦੀ ਖ਼ਰੀਦ

ਤਲਵੰਡੀ ਸਾਬੋ, 30 ਅਕਤੂਬਰ (ਨਿਊਜ਼ ਪੰਜਾਬ)- ਪਿਛਲੇ ਲੰਬੇ ਅਰਸੇ ਤੋਂ ਬੰਦ ਪਈ ਨਰਮੇ ਦੀ ਖ਼ਰੀਦ ਅੱਜ ਮੁੜ ਸ਼ੁਰੂ ਹੋਣ ਨਾਲ ਕਿਸਾਨਾਂ ‘ਚ ਖ਼ੁਸ਼ੀ ਪਾਈ ਜਾ ਰਹੀ ਹੈ। ਅੱਜ ਮਾਰਕੀਟ ਕਮੇਟੀ ਤਲਵੰਡੀ ਸਾਬੋ ਦੇ ਚੇਅਰਮੈਨ ਨਵਇੰਦਰ ਸਿੰਘ ਨਵੀਂ ਨੇ ਰਸਮੀ ਤੌਰ ‘ਤੇ ਖ਼ਰੀਦ ਆਰੰਭ ਕਾਰਵਾਈ। ਇਸ ਮੌਕੇ ਸੀ. ਸੀ. ਆਈ. ਅਧਿਕਾਰੀ ਰਜਨੀਸ਼ ਕੁਮਾਰ ਵੀ ਮੌਜੂਦ ਸਨ। ਚੇਅਰਮੈਨ ਨੇ ਦੱਸਿਆ ਕਿ ਪਿਛਲੇ ਕਰੀਬ ਛੇ ਸਾਲ ਤੋਂ ਬੰਦ ਨਰਮੇ ਦੀ ਖ਼ਰੀਦ ਸ਼ੁਰੂ ਹੋਣ ਨਾਲ ਨਰਮਾ ਪੱਟੀ ਵਜੋਂ ਜਾਣੇ ਜਾਂਦੇ ਉਕਤ ਇਲਾਕੇ ਦੇ ਕਿਸਾਨਾਂ ਨੂੰ ਵੱਡਾ ਫ਼ਾਇਦਾ ਹੋਵੇਗਾ।