ਪ੍ਰਧਾਨ ਮੰਤਰੀ ਮੋਦੀ ਵਲੋਂ ਗੁਜਰਾਤ ਦੇ ਨਰਮਦਾ ‘ਚ ‘ਅਰੋਗਿਆ ਵਨ’ ਦਾ ਉਦਘਾਟਨ

ਨਰਮਦਾ, 30 ਅਕਤੂਬਰ (ਨਿਊਜ਼ ਪੰਜਾਬ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ ‘ਚ ‘ਅਰੋਗਿਆ ਵਨ’ ਦਾ ਉਦਘਾਟਨ ਕੀਤਾ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਦੇ ਦੋ ਦਿਨਾਂ ‘ਤੇ ਆਏ ਹਨ। ਇਸ ਦੌਰਾਨ ਉਨ੍ਹਾਂ ਨੇ ਮਰਹੂਮ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਨੂੰ ਉਨ੍ਹਾਂ ਦੇ ਘਰ ਜਾ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਵਲੋਂ ਸੂਬੇ ‘ਚ ਕਈ ਪ੍ਰਾਜੈਕਟਾਂ ਦੇ ਉਦਘਾਟਨ ਕੀਤਾ ਜਾਵੇਗਾ।