ਅੰਮ੍ਰਿਤਸਰਮੁੱਖ ਖ਼ਬਰਾਂ

ਖਾਸਾ ਰੇਲਵੇ ਸਟੇਸ਼ਨ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼

ਖਾਸਾ, 30 ਅਕਤੂਬਰ (ਨਿਊਜ਼ ਪੰਜਾਬ)- ਰੇਲਵੇ ਸਟੇਸ਼ਨ ਖਾਸਾ (ਅੰਮ੍ਰਿਤਸਰ) ਦੇ ਨੇੜਿਓਂ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਥਾਣਾ ਜੀ .ਆਰ. ਪੀ. ਤੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਹਿਚਾਣ ਕੁਲਵੰਤ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਗੋਬਰਾ ਤਹਿਸੀਲ ਬਾਜਪੁਰਾ ਜ਼ਿਲ੍ਹਾ ਊਧਮ ਸਿੰਘ ਨਗਰ (ਉਤਰਾਖੰਡ) ਵਜੋਂ ਹੋਈ ਹੈ। ਮ੍ਰਿਤਕ ਦੇ ਹੱਥ-ਪੈਰ ਅਤੇ ਗਰਦਨ ਕੱਟੀ ਹੋਈ ਸੀ। ਇਸ ਮਾਮਲੇ ਦੇ ਸਬੰਧ ‘ਚ ਥਾਣਾ ਜੀ. ਆਰ. ਪੀ. ਅੰਮ੍ਰਿਤਸਰ ਵੱਲੋ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।