ਮੁੰਗੇਰ ਗੋਲੀਕਾਂਡ ਮਾਮਲੇ ਨੂੰ ਲੈ ਕੇ ਬਿਹਾਰ ਦੇ ਰਾਜਪਾਲ ਨੂੰ ਮਿਲਿਆ ਕਾਂਗਰਸ ਦਾ ਵਫ਼ਦ
ਪਟਨਾ, 30 ਅਕਤੂਬਰ (ਨਿਊਜ਼ ਪੰਜਾਬ)- ਮੁੰਗੇਰ ਗੋਲੀਕਾਂਡ ਮਾਮਲੇ ਨੂੰ ਲੈ ਕੇ ਕਾਂਗਰਸ ਦੇ ਵਫ਼ਦ ਵਲੋਂ ਰਾਜਧਾਨੀ ਪਟਨਾ ‘ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਅਸੀਂ ਰਾਜਪਾਲ ਕੋਲ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਨੂੰ ਤੁਰੰਤ ਮੁਅੱਤਲ ਕਰਨ ਦੀ ਮੰਗ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ 50 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।