ਸਿੱਖਿਆ ਮੰਤਰੀ ਵੱਲੋ ‘ਅੰਬੈਸਡਰ ਆਫ਼ ਹੋਪ’ ਦੇ ਜੇਤੂਆਂ ਦਾ ਸਨਮਾਨ

ਪਠਾਨਕੋਟ, 30 ਅਕਤੂਬਰ (ਨਿਊਜ਼ ਪੰਜਾਬ)- ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ‘ਅੰਬੈਸਡਰ ਆਫ਼ ਹੋਪ’ ਕੁਇਜ਼ ਪ੍ਰੋਗਰਾਮ ਦੇ ਜੇਤੂਆਂ ਨੂੰ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਪਠਾਨਕੋਟ ਵਿਖੇ ਹੋਏ ਇਕ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਸਿੱਖਿਆ ਮੰਤਰੀ ਨੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਜ਼ਿਲ੍ਹਿਆਂ ਦੇ ਪਹਿਲੇ ਤਿੰਨ ਸਥਾਨਾਂ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਲੈਪਟਾਪ ਅਤੇ ਟੇਬਲੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕਾਂਗਰਸ ਦੇ ਨੇਤਾ ਆਸ਼ੀਸ਼ ਵਿਜ, ਐਸ. ਡੀ. ਐਮ. ਪਠਾਨਕੋਟ ਗੁਰਸਿਮਰਨ ਸਿੰਘ ਢਿੱਲੋਂ, ਐਸ. ਐਸ. ਪੀ. ਪਠਾਨਕੋਟ ਗੁਲਨੀਤ ਸਿੰਘ ਖੁਰਾਣਾ, ਡੀ. ਐਸ. ਪੀ. ਸਿਟੀ ਰਾਜਿੰਦਰ ਮਿਨਹਾਸ, ਜ਼ਿਲ੍ਹਾ ਸਿੱਖਿਆ ਅਫ਼ਸਰ ਜਗਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ਵਰ ਸਲਾਰੀਆ ਹਾਜ਼ਰ ਸਨ।