ਸੰਗਰੂਰ ‘ਚ ਹਜ਼ਾਰਾਂ ਕਿਸਾਨਾਂ ਵੱਲੋ ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਦਾ ਘਿਰਾਓ

ਸੰਗਰੂਰ, 30 ਅਕਤੂਬਰ (ਨਿਊਜ਼ ਪੰਜਾਬ)- ਪਿਛਲੇ ਨੌਂ ਦਿਨਾਂ ਤੋਂ ਆਪਣੀਆਂ ਮੰਗਾਂ ਮਨਾਉਣ ਲਈ ਸੰਗਰੂਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਘੇਰ ਕੇ ਬੈਠੇ ਹਜ਼ਾਰਾਂ ਕਿਸਾਨਾਂ ਨੇ ਹੁਣ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਹੈ। ਸਿੰਗਲਾ ਦੀ ਕੋਠੀ ਅੱਗੇ ਧਰਨਾ ਲਾ ਕੇ ਬੈਠੇ ਹਜ਼ਾਰਾਂ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ-ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ । ਜ਼ਿਕਰਯੋਗ ਹੈ ਕਿ ਪੁਲਿਸ ਦੇ ਬੈਰੀਕੇਟਾਂ ਦੇ ਬਾਵਜੂਦ ਕਿਸਾਨ ਮੰਤਰੀ ਸਿੰਗਲਾ ਦੀ ਕੋਠੀ ਦੇ ਮੁੱਖ ਗੇਟ ਦੇ ਬਿਲਕੁਲ ਅੱਗੇ ਪਹੁੰਚ ਚੁੱਕੇ ਹਨ।