ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਹੋਈ 991415 ਮੀਟ੍ਰਿਕ ਟਨ ਝੋਨੇ ਦੀ ਰਿਕਾਰਡ ਖਰੀਦ-ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ 1569.97 ਕਰੋੜ ਰੁਪਏ ਦੀ ਅਦਾਇਗੀ
ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ 946149 ਮੀਟਰਿਕ ਟਨ ਝੋਨੇ ਦੀ ਚੁਕਾਈ 
ਤਰਨ ਤਾਰਨ, 30 ਅਕਤੂਬਰ (ਨਿਊਜ਼ ਪੰਜਾਬ)-ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ 26 ਅਕਤੂਬਰ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ 991415 ਮੀਟ੍ਰਿਕ ਟਨ ਝੋਨੇ ਦੀ ਰਿਕਾਰਡ ਆਮਦ ਹੋਈ ਹੈ ਅਤੇ ਵੱਖ-ਵੱਖ ਏਜੰਸੀਆਂ ਵੱਲੋਂ 991415 ਮੀਟ੍ਰਿਕ ਟਨ ਝੋਨੇ ਦੀ ਹੀ ਖਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ 26 ਅਕਤੂਬਰ ਤੱਕ ਪਨਗਰੇਨ ਵੱਲੋਂ 381846 ਮੀਟਰਿਕ ਟਨ, ਮਾਰਕਫੈੱਡ ਵੱਲੋਂ 246726 ਮੀਟਰਿਕ ਟਨ, ਪਨਸਪ ਵੱਲੋਂ 211833 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 117986 ਮੀਟਰਿਕ ਟਨ ਅਤੇ ਐਫ. ਸੀ. ਆਈ. ਵੱਲੋਂ 31178 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਇਸ ਤੋਂ ਇਲਾਵਾ ਵਪਾਰੀਆਂ ਵੱਲੋਂ ਵੀ 1847 ਮੀਟਰਿਕ ਟਨ ਝੋਨਾ ਖਰੀਦਿਆਂ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 1569.97 ਕਰੋੜ ਰੁਪਏ ਦੀ ਅਦਾਇਗੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 946149 ਮੀਟਰਿਕ ਟਨ ਝੋਨੇ ਦੀ ਚੁਕਾਈ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਚੁੱਕਣ ਦੇ ਮਕਸਦ ਨਾਲ ਸਰਕਾਰੀ ਖਰੀਦ ਏਜੰਸੀਆਂ ਵੱਲੋਂ 30 ਨਵੰਬਰ, 2020 ਤੱਕ ਝੋਨੇ ਦੀ ਖਰੀਦ ਕੀਤੀ ਜਾਵੇਗੀ।