ਫ਼ਤਹਿਗੜ੍ਹ ਸਾਹਿਬ ‘ਚ ਸਰਕਾਰੀ ਸਕੂਲ ਦੀ ਕੰਧ ‘ਤੇ ਲਿਖੇ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ

ਸੰਘੋਲ (ਫ਼ਤਹਿਗੜ੍ਹ ਸਾਹਿਬ), 30 ਅਕਤੂਬਰ (ਨਿਊਜ਼ ਪੰਜਾਬ)- ਨਜ਼ਦੀਕੀ ਪਿੰਡ ਸਿੱਧੂਪੁਰ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਕੰਧ ‘ਤੇ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਿਖੇ ਜਾਣ ‘ਤੇ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ। ਸਕੂਲ ਪ੍ਰਿੰਸੀਪਲ ਪਵਨ ਕੁਮਾਰ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਸਵਾ 8 ਵਜੇ ਦੇ ਕਰੀਬ ਸਕੂਲ ਆਏ ਤਾਂ ਵੇਖਿਆ ਕਿ ਸਕੂਲ ਦੀ ਕੰਧ ‘ਤੇ ਵੱਡੇ-ਵੱਡੇ ਅੱਖਰਾਂ ‘ਚ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਿਖੇ ਹੋਏ ਹਨ। ਉਨ੍ਹਾਂ ਇਸ ਸਬੰਧੀ ਤੁਰੰਤ ਪਿੰਡ ਦੇ ਸਰਪੰਚ, ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਪੁਲਿਸ ਨੂੰ ਜਾਣਕਾਰੀ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਪਤਵੰਤਿਆਂ ਦੀ ਹਾਜ਼ਰੀ ‘ਚ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਲਿਖੇ ਨਾਅਰਿਆਂ ਨੂੰ ਮਿਟਾ ਦਿੱਤਾ।