ਅੰਮ੍ਰਿਤਸਰ ‘ਚ ਪੰਜਾਬ ਅਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਿਚਾਲੇ ਮੀਟਿੰਗ ਸ਼ੁਰੂ
ਅੰਮ੍ਰਿਤਸਰ, 30 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ਸਰਕਾਰ ਵਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਕਿਸਾਨ ਆਗੂਆਂ ਨਾਲ ਕੀਤੀ ਜਾ ਰਹੀ ਗੱਲਬਾਤ ਦੇ ਤਹਿਤ ਅੱਜ ਅੰਮ੍ਰਿਤਸਰ ਸਰਕਟ ਵਿਖੇ ਪੰਜਾਬ ਸਰਕਾਰ ਦੀ ਸਬ ਕਮੇਟੀ ਅਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ‘ਚ ਬੈਠਕ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਸੁਖਜਿੰਦਰ ਸਿੰਘ ਰੰਧਾਵਾ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸ਼ਾਮਿਲ ਹੋ ਰਹੇ ਹਨ, ਜਦਕਿ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਛੇ ਮੈਂਬਰੀ ਵਫ਼ਦ ‘ਚ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ, ਸਵਿੰਦਰ ਸਿੰਘ ਚੁਤਾਲਾ, ਹਰਪ੍ਰੀਤ ਸਿੰਧ ਸਿਧਵਾਂ, ਜਸਬੀਰ ਸਿੰਘ ਅਤੇ ਸੁਖਵਿੰਦਰ ਸਿੰਘ ਸਭਰਾ ਸ਼ਾਮਿਲ ਹੋਏ।