ਕੋਰੋਨਾ- ਪਠਾਨਕੋਟ ‘ਚ 16 ਨਵੇਂ ਮਾਮਲੇ ਆਏ ਸਾਹਮਣੇ, 2 ਹੋਰ ਮਰੀਜ਼ਾਂ ਦੀ ਮੌਤ
ਪਠਾਨਕੋਟ, 30 ਅਕਤੂਬਰ (ਨਿਊਜ਼ ਪੰਜਾਬ)- ਸਿਹਤ ਵਿਭਾਗ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਪਠਾਨਕੋਟ ‘ਚ ਅੱਜ 16 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਐਸ. ਐਮ. ਓ. ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਦੋ ਹੋਰ ਵਿਅਕਤੀਆਂ ਦੀ ਮੌਤ ਹੋਣ ਕਾਰਨ ਪਠਾਨਕੋਟ ‘ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 111 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਕੋਰੋਨਾ ਤੋਂ ਸਿਹਤਯਾਬੀ ਹੋਣ ਕਾਰਨ 25 ਲੋਕਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ ਦੇ ਘਰਾਂ ਨੂੰ ਭੇਜਿਆ ਗਿਆ ਹੈ।