ਭਾਈ ਲੌਂਗੋਵਾਲ ਨੇ ਕੈਪਟਨ ਨੂੰ ਸੌਂਪਿਆ ਮੰਗ ਪੱਤਰ
ਚੰਡੀਗੜ੍ਹ, 30 ਅਕਤੂਬਰ (ਨਿਊਜ਼ ਪੰਜਾਬ)- ਕੁਝ ਦਿਨ ਪਹਿਲਾਂ ਸ੍ਰੀ ਦਰਬਾਰ ਸਾਹਿਬ ‘ਚ ਜਿਸ ਤਰ੍ਹਾਂ ਤਲਵਾਰਾਂ ਚੱਲੀਆਂ ਸਨ ਅਤੇ ਸਤਿਕਾਰ ਕਮੇਟੀ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਹਿੰਸਕ ਟਕਰਾਅ ਹੋਇਆ ਸੀ, ਉਸ ਨੂੰ ਲੈ ਕੇ ਐਸ. ਜੀ. ਪੀ. ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਹੋਰ ਐਸ. ਸੀ. ਪੀ. ਜੀ. ਵਰਕਰਾਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ‘ਚ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਾਰਵਾਈ ਨਹੀਂ ਕੀਤੀ ਗਈ ਤਾਂ ਉਹ ਸੰਘਰਸ਼ ਸ਼ੁਰੂ ਕਰਨਗੇ, ਕਿਉਂਕਿ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕਾਰਵਾਈ ਵੀ ਕੀਤੀ ਜਾ ਚੁੱਕੀ ਹੈ।