ਆਮ ਆਦਮੀ ਪਾਰਟੀ ਦੇ ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
ਚੰਡੀਗੜ੍ਹ, 30 ਅਕਤੂਬਰ (ਨਿਊਜ਼ ਪੰਜਾਬ)- ਆਮ ਆਦਮੀ ਪਾਰਟੀ ਦੇ ਇਕ ਵਫ਼ਦ ਵਲੋਂ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਸੌਂਪਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਜਾਰੀ ਕੀਤਾ ਆਰਡੀਨੈਂਸ ਵਾਪਸ ਲੈਣ ਬਾਰੇ ਅਤੇ ਪੰਜਾਬ ਦੇ ਪੇਂਡੂ ਵਿਕਾਸ ਫ਼ੰਡ (ਆਰ. ਡੀ. ਐਫ.) ਦੀ ਰੋਕੀ ਗਈ ਰਾਸ਼ੀ ਤੁਰੰਤ ਜਾਰੀ ਕਰਨ ਸਬੰਧੀ ਮੰਗ ਪੱਤਰ ਰਾਜਪਾਲ ਨੂੰ ਸੌਂਪਿਆ ਗਿਆ ਹੈ।