ਹੁਸ਼ਿਆਰਪੁਰ ‘ਚ 27 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 1 ਮਰੀਜ਼ ਦੀ ਮੌਤ
ਹੁਸ਼ਿਆਰਪੁਰ, 30 ਅਕਤੂਬਰ (ਨਿਊਜ਼ ਪੰਜਾਬ)- ਜ਼ਿਲ੍ਹੇ ‘ਚ 27 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 6163 ਹੋ ਗਈ ਹੈ, ਜਦਕਿ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 211 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ 1989 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ ‘ਚ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਨਾਲ ਸਬੰਧਿਤ 27 ਸੈਂਪਲ ਪਾਜ਼ੀਟਿਵ ਆਏ ਹਨ, ਜਦਕਿ 1 ਮਰੀਜ਼ ਦੀ ਮੌਤ ਹੋ ਚੁੱਕੀ ਹੈ।