ਅੰਮ੍ਰਿਤਸਰ ‘ਚ ਕੋਰੋਨਾ ਦੇ 39 ਨਵੇਂ ਮਾਮਲੇ ਆਏ ਸਾਹਮਣੇ, 2 ਹੋਰ ਮਰੀਜ਼ਾਂ ਨੇ ਤੋੜਿਆ ਦਮ
ਅੰਮ੍ਰਿਤਸਰ, 30 ਅਕਤੂਬਰ (ਨਿਊਜ਼ ਪੰਜਾਬ)- ਜ਼ਿਲ੍ਹਾ ਅੰਮ੍ਰਿਤਸਰ ‘ਚ ਅੱਜ ਕੋਰੋਨਾ ਦੇ 39 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ ‘ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 11863 ਹੋ ਗਏ ਹਨ, ਜਿਨ੍ਹਾਂ ‘ਚੋਂ 331 ਸਰਗਰਮ ਮਾਮਲੇ ਹਨ। ਉੱਥੇ ਹੀ ਅੱਜ ਜ਼ਿਲ੍ਹੇ ‘ਚ 2 ਹੋਰ ਕੋਰੋਨਾ ਮਰੀਜ਼ਾਂ ਨੇ ਦਮ ਤੋੜ ਦਿੱਤਾ। ਇਸ ਦੇ ਨਾਲ ਹੀ ਹੁਣ ਤੱਕ ਜ਼ਿਲ੍ਹੇ ‘ਚ ਕੋਰੋਨਾ ਕਾਰਨ 454 ਮੌਤਾਂ ਹੋ ਚੁੱਕੀਆਂ ਹਨ।