ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਲਾਂਘਾ ਖੋਲ੍ਹਣ ਦੇ ਮਾਮਲੇ ‘ਚ ਭੂਮਿਕਾ ਨਿਭਾਉਣ ਨਰਿੰਦਰ ਮੋਦੀ – ਸੁਖਬੀਰ

ਚੰਡੀਗੜ੍ਹ , 30 ਅਕਤੂਬਰ (ਨਿਊਜ਼ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਮੈਂ ਬੇਨਤੀ ਕੀਤੀ ਹੈ ਕਿ ਉਹ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ, ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿਖੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੇ ਚਾਹਵਾਨ ਸਿੱਖਾਂ ਲਈ ਲਾਂਘਾ ਖੋਲ੍ਹਣ ਦੇ ਮਾਮਲੇ ‘ਚ ਭੂਮਿਕਾ ਨਿਭਾਉਣ। ਮੈਂ ਇਹ ਵੀ ਮੰਗ ਕੀਤੀ ਕਿ ਜਿਨ੍ਹਾਂ ਲੋਕਾਂ ਕੋਲ ਪਾਸਪੋਰਟ ਨਹੀਂ ਹਨ, ਉਨ੍ਹਾਂ ਲਈ ਵੀਜ਼ਾ ਮੁਕਤ ਯਾਤਰਾ ਦੀ ਵਿਵਸਥਾ ਵੀ ਕੀਤੀ ਜਾਵੇ।