ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵੱਲੋਂ ਹਵਾ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਸਥਾਪਤ ਆਰਡੀਨੈਂਸ ਦਾ ਸਖਤ ਵਿਰੋਧ
ਨਵੀਂ ਦਿੱਲੀ, 30 ਅਕਤੂਬਰ (ਨਿਊਜ਼ ਪੰਜਾਬ)-ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਨੇ ਕੇਂਦਰ ਵੱਲੋਂ ਰਾਸ਼ਟਰੀ ਰਾਜਧਾਨੀ ਖੇਤਰ ਅਤੇ ਪ੍ਰਬੰਧ ਖੇਤਰਾਂ ‘ਚ 28 ਅਕਤੂਬਰ, 2020 ਨੂੰ ਹਵਾ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਸਥਾਪਤ ਕੀਤੇ ਗਏ ਆਰਡੀਨੈਂਸ ਦਾ ਸਖਤ ਵਿਰੋਧ ਕੀਤਾ। ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਨੇ ਇਸ ਨੂੰ ਇਕ ਹੋਰ ਲੋਕਤੰਤਰੀ ਅਤੇ ਕਿਸਾਨ ਵਿਰੋਧੀ ਆਰਡੀਨੈਂਸ ਕਰਾਰ ਦਿੱਤਾ।