ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਮਨਾਈ ਬੇਅੰਤ ਸਿੰਘ ਦੀ ਬਰਸੀ

ਅੰਮ੍ਰਿਤਸਰ, 31 ਅਕਤੂਬਰ (ਨਿਊਜ਼ ਪੰਜਾਬ)- ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਭਾਈ ਬੇਅੰਤ ਸਿੰਘ ਦੀ 36ਵੀਂ ਬਰਸੀ ਮੌਕੇ ਸਮਾਗਮ ਹੋਇਆ। ਇਸ ਮੌਕੇ ਸ੍ਰੀ ਅੰਖਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨ ਕੀਤਾ ਗਿਆ। ਇਸ ਦੌਰਾਨ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਵਲੋਂ ਹੁਕਮਨਾਮਾ ਲਿਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਹਰਬੀਰ ਸਿੰਘ ਸੰਧੂ, ਅਮਰੀਕ ਸਿੰਘ ਨੰਗਲ, ਨਰੈਣ ਸਿੰਘ ਚੌੜਾ ਮੈਂਬਰ ਹਵਾਰਾ ਕਮੇਟੀ, ਕੰਵਰਪਾਲ ਸਿੰਘ ਸੰਧੂ ਦਲ ਖਾਲਸਾ ਆਗੂ ਅਤੇ ਸ਼ਹੀਦ ਪਰਿਵਾਰ ਦੇ ਰਿਸ਼ਤੇਦਾਰ ਸਤਵਿੰਦਰ ਸਿੰਘ ਅਗਵਾਨ ਮੌਜੂਦ ਸਨ।