ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਧਰਨਾ 38ਵੇਂ ਦਿਨ ‘ਚ ਦਾਖ਼ਲ

ਜੰਡਿਆਲਾ ਗੁਰੂ, 31 ਅਕਤੂਬਰ (ਨਿਊਜ਼ ਪੰਜਾਬ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 38ਵੇਂ ਦਿਨ ‘ਚ ਦਾਖ਼ਲ ਹੋ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ।