ਹੁਸ਼ਿਆਰਪੁਰ ਦੇ ਕੋਟਫ਼ਤੂਹੀ ‘ਚ ਦੁਕਾਨਾਂ ਦੇ ਸ਼ਟਰਾਂ ‘ਤੇ ਲਿਖੇ ਗਏ ਖ਼ਾਲਿਸਤਾਨੀ ਪੱਖੀ ਨਾਅਰੇ

ਕੋਟਫ਼ਤੂਹੀ (ਹੁਸ਼ਿਆਰਪੁਰ), 31 ਅਕਤੂਬਰ (ਨਿਊਜ਼ ਪੰਜਾਬ)- ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਬਹਿਰਾਮ-ਮਾਹਿਲਪੁਰ ਮੁੱਖ ਸੜਕ ‘ਤੇ ਪੈਂਦੇ ਇਕ ਗੁਰਦੁਆਰਾ ਸਾਹਿਬ ਦੀ ਕੰਧ ਅੱਗੇ ਬੰਦ ਪਈਆਂ ਦੁਕਾਨਾਂ ਦੇ ਸ਼ਟਰਾਂ ‘ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਸੂਚਨਾ ਮਿਲਦੇ ਹੀ ਏ. ਐਸ. ਪੀ. ਤੁਸ਼ਾਰ ਗੁਪਤਾ, ਗੜ੍ਹਸ਼ੰਕਰ ਦੇ ਐਸ. ਐਚ. ਓ. ਸਤਵਿੰਦਰ ਸਿੰਘ ਮਾਹਿਲਪੁਰ, ਏ. ਐਸ. ਆਈ. ਮੰਨਾ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਇਸ ਸਬੰਧ ‘ਚ ਕੋਈ ਵੀ ਟਿਪਣੀ ਕਰਨ ਤੋਂ ਇਨਕਾਰ ਕਰ ਦਿੱਤਾ।