ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 48,268 ਮਾਮਲੇ ਆਏ ਸਾਹਮਣੇ, 551 ਲੋਕਾਂ ਦੀ ਗਈ ਜਾਨ
ਨਵੀਂ ਦਿੱਲੀ, 31 ਅਕਤੂਬਰ (ਨਿਊਜ਼ ਪੰਜਾਬ)- ਭਾਰਤ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ‘ਚ ਕੋਰੋਨਾ ਦੇ 48,268 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 551 ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਦੇਸ਼ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 81,37,119 ਹੋ ਗਈ ਹੈ, ਜਿਨ੍ਹਾਂ ‘ਚੋਂ 5,82,649 ਸਰਗਰਮ ਮਾਮਲੇ ਹਨ। ਉੱਥੇ ਹੀ ਕੋਰੋਨਾ ਕਾਰਨ ਹੁਣ ਤੱਕ ਦੇਸ਼ ਭਰ ‘ਚ 1,21,641 ਲੋਕਾਂ ਦੀ ਮੌਤ ਹੋ ਚੁੱਕੀ ਹੈ।