ਭਾਜਪਾ ਨੂੰ ਝਟਕਾ, ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਯੂਥ ਦੇ ਸੂਬਾ ਜਰਨਲ ਸਕੱਤਰ ਨੇ ਦਿੱਤਾ ਅਸਤੀਫ਼ਾ

ਬਠਿੰਡਾ, 31 ਅਕਤੂਬਰ (ਨਿਊਜ਼ ਪੰਜਾਬ)- ਭਾਰਤੀ ਜਨਤਾ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਪ੍ਰਤੀ ਕੇਂਦਰ ਸਰਕਾਰ ਵਲੋਂ ਅਪਣਾਏ ਜਾ ਰਹੇ ਰਵੱਈਏ ਦੇ ਰੋਸ ਵਜੋਂ ਭਾਜਪਾ ਪੰਜਾਬ ਦੇ ਯੂਥ ਜਰਨਲ ਸਕੱਤਰ ਬਰਿੰਦਰ ਸਿੰਘ ਕਲਿਆਣ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।