ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕੈਬਿਨਟ ਮੰਤਰੀ ਆਸ਼ੂ ਵਲੋਂ ਲੰਗਰ ਸਮਾਰੋਹ ਦਾ ਉਦਘਾਟਨ
ਲੁਧਿਆਣਾ, 31 ਅਕਤੂਬਰ (ਨਿਊਜ਼ ਪੰਜਾਬ): ਅੱਜ ਸਥਾਨਕ ਮਹਾਰਾਜ ਨਗਰ ਵਿਖੇ ਵੀਰ ਏਕਲਵਯ ਯੂਥ ਫ਼ੈਡਰੇਸ਼ਨ ਦੇ ਪ੍ਰਧਾਨ ਰਾਹੁਲ ਡੁਲਗਚ ਦੀ ਅਗਵਾਈ ਵਿਚ ਪਰਮਪਿਤਾ, ਕਰੁਣਾਸਾਗਰ, ਸ਼੍ਰਿਸ਼ਟੀਕਰਤਾ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਦੇ ਸੰਬੰਧ ਵਿਚ ਲੰਗਰ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਮੇਅਰ ਬਲਕਾਰ ਸਿੰਘ ਸੰਧੂ ਅਤੇ ਈਸ਼ਵਰਜੋਤ ਸਿੰਘ ਚੀਮਾ ਚੇਅਰਮੈਨ ਇਕਨੋਮਿਕ ਐਂਡ ਪੋਲੀਟਿਕਲ ਪਲੈਨਿੰਗ ਸੈਲ ਕਾਂਗਰਸ ਪਾਰਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਹਾਜ਼ਰ ਮੁੱਖ ਮਹਿਮਾਨ ਵਜੋਂ ਭਗਵਾਨ ਵਾਲਮੀਕਿ ਜੀ ਮਹਾਰਾਜ ਦੀ ਪ੍ਰਤਿਮਾ ਅੱਗੇ ਜੋਤ ਰੋਸ਼ਨ ਕੀਤੀ ਗਈ ਅਤੇ ਲੰਗਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸਭ ਤੋਂ ਪਹਿਲਾਂ ਸਾਰਿਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਦੀ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਭਾਰਤੀ ਸੰਸਕ੍ਰਿਤੀ ਤੇ ਪਿਤਾਮਾ ਹਨ ਅਤੇ ਉਨ੍ਹਾਂ ਦੇ ਹੱਥ ਵਿਚ ਸ਼ੁਸੋਭਿਤ ਕਲਮ ਸਾਨੂੰ ਸਿੱਖਿਆ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਅੱਜ ਦੇ ਦਿਨ ਵਾਲਮੀਕਿ ਸਮਾਜ ਦੇ ਲੋਕਾਂ ਨੂੰ ਕਿਹਾ ਕਿ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਪੜਾਈਏ ਤਾਂ ਜੋ ਉਹ ਪੜ ਲਿਖ ਕੇ ਚੰਗੇ ਨਾਗਰਿਕ ਬਣ ਸਕਣ ਤੇ ਚੰਗੇ ਰਾਸ਼ਟਰ ਦਾ ਨਿਰਮਾਣ ਕਰ ਸਕਣ। ਇਸ ਮੌਕੇ ਮੇਅਰ ਬਲਕਾਰ ਸਿੰਘ ਸੰਧੂ ਅਤੇ ਈਸ਼ਵਰਜੋਤ ਸਿੰਘ ਚੀਮਾ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਸਾਨੂੰ ਭਗਵਾਨ ਵਾਲਮੀਕਿ ਜੀ ਦੇ ਦਿਖਾਏ ਹੋਏ ਰਸਤੇ ਤੇ ਚੱਲਣਾ ਚਾਹੀਦਾ ਹੈ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਲਾਗੂ ਕਰਨਾ ਚਾਹੀਦਾ ਹੈ। ਇਸ ਮੌਕੇ ਰਾਹੁਲ ਡੁਲਗਚ ਨੇ ਕਿਹਾ ਕਿ ਸਭ ਤੋਂ ਪਹਿਲਾਂ ਸਾਰਿਆਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੱਤੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਾਵਨ ਵਾਲਮੀਕਿ ਤੀਰਥ ਦੀ ਦੇਖਭਾਲ ਲਈ 55 ਕਰੋੜ ਦੀ ਗ੍ਰਾਂਟ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਤੀਰਥ ਦੇ ਸਰੋਵਰ ਲਈ ਟ੍ਰੀਟਮੈਂਟ ਪਲਾਂਟ ਲਾਉਣ ਲਈ ਧੰਨਵਾਦ ਕੀਤਾ। ਰਾਹੁਲ ਡੁਲਗਚ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਸ ਸੀ ਸਮਾਜ ਦੇ ਬੱਚਿਆਂ ਲਈ ਡਾ. ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਸ਼ੁਰੂ ਕਰਨ ਅਤੇ ਪਾਵਨ ਵਾਲਮੀਕਿ ਤੀਰਥ ਵਲੋਂ 50 ਕਰੋੜ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਨਾਲ ਸਮੁੱਚੇ ਐਸ ਸੀ ਸਮਾਜ ਵਿਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਮਹਾਂਰਮਾਇਣ ਦੀ ਰਚਨਾ ਸਮੁੱਚੀ ਮਾਨਵਤਾ ਲਈ ਕੀਤੀ ਹੈ। ਉਨ੍ਹਾਂ ਕਿਹਾ ਕਿ ਮਹਾਂਰਮਾਇਣ ਤੋਂ ਸਾਨੂੰ ਪਤਾ ਲੱਗਦਾ ਹੈ ਕਿ ਇਕ ਪਿਤਾ, ਪੁੱਤਰ, ਪਤਨੀ, ਭਰਾ ਦਾ ਕਿਰਦਾਰ ਕਿਹੋ ਜਿਹਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਿੱਖਿਅਤ ਕਰਨਾ ਚਾਹੀਦਾ ਕਿਉਂਕਿ ਸਿੱਖਿਆ ਹੀ ਸਾਰੀਆਂ ਸਮਾਜਿਕ ਬੁਰਾਈਆਂ ਦਾ ਹੱਲ ਹੈ। ਇਸ ਮੌਕੇ ਕੌਂਸਲਰ ਪਰਵਿੰਦਰ ਸਿੰਘ ਲਾਪਰਾਂ, ਐਡੋਵੇਕਟ ਸ਼ੀਲਾ ਦੁਗਰੀ, ਸਰਪੰਚ ਬਲਜਿੰਦਰ ਸਿੰਘ ਮਲਕਪੁਰ, ਚਿਰਾਗ ਥਾਪਰ, ਕ੍ਰਿਸ਼ਨ ਮੋਹਨ ਸ਼ੁਕਲਾ, ਪ੍ਰੀਤ ਰਾਜਧਾਨੀ, ਪੱਪਲ ਕਪੂਰ, ਨਰੇਸ਼ ਸ਼ਰਮਾ, ਚਰਨਜੋਤ ਸਿੰਘ ਕਿੱਟੂ, ਕੁਲਦੀਪ ਬਿਸਤ, ਵਿਵੇਕ ਸੂਦ, ਅਮਨ ਸੌਦੇ, ਮਨਦੀਪ ਹੰਬੜਾਂ, ਨੀਰਜ ਸਿਰਸਵਾਲ, ਕਰਨ ਚੌਹਾਨ, ਸਾਹਿਲ ਸੌਦੇ, ਸੁਮਿਤ ਚੰਡਾਲਿਆ ਆਦਿ ਆਗੂ ਹਾਜ਼ਰ ਸਨ।