ਮੋਗਾ ਜ਼ਿਲੇ ਵਿੱਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
ਮੋਗਾ, 31 ਅਕਤੂਬਰ (ਡਾ: ਸਵਰਨਜੀਤ ਸਿੰਘ)-ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕੋਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜ਼ਿਲੇ ਵਿੱਚ ਕਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਅੱਜ 9 ਮਰੀਜ਼ਾਂ ਨੇ ਕਰੋਨਾ ਨੂੰ ਹਰਾਉਣ ਵਿੱਚ ਫਤਹਿ ਹਾਸਲ ਕੀਤੀ ਹੈ ਜਿਸ ਕਰਕੇ ਸਿਹਤ ਵਿਭਾਗ ਨੇ ਉਨਾਂ ਨੂੰ ਡਿਸਚਾਰਜ ਕਰ ਦਿੱਤਾ ਹੈ। ਜਿਲੇ ਵਿੱਚ ਕੁੱਲ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 24 ਰਹਿ ਗਈ ਹੈ, ਜਿੰਨਾਂ ਵਿੱਚੋ 11 ਕੇਸਾਂ ਨੂੰ ਹੋਮ ਆਈਸੋਲੇਸਟ ਅਤੇ 8 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਦਾਖਲ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 59436 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 44896 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 357 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 256 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਖਤਮ ਕਰਨ ਲਈ ਚਲਾਇਆ ਗਿਆ ਮਿਸ਼ਨ ਫਤਹਿ ਹੁਣ ਫਤਹਿ ਵੱਲ ਵਧ ਰਿਹਾ ਹੈ। ਉਨਾਂ ਕਿਹਾ ਕਿ ਇਸ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਲਗਾਤਾਰ ਵੱਧ ਤੋ ਵੱਧ ਕੋਰੋਨਾ ਟੈਸਟਿੰਗ ਕਰ ਰਿਹਾ ਹੈ ਤਾਂ ਕਿ ਸਮਾਂ ਰਹਿੰਦੇ ਮਰੀਜ਼ ਦੀ ਸਨਾਖਤ ਕਰਕੇ ਮਰੀਜ਼ ਨੂੰ ਠੀਕ ਕੀਤਾ ਜਾ ਸਕੇ ਅਤੇ ਉਸਤੋ ਦੂਸਰਿਆਂ ਨੂੰ ਹੋਣ ਵਾਲੇ ਸੰਕਮਣ ਨੂੰ ਵੀ ਰੋਕਿਆ ਜਾ ਸਕੇ।