ਜ਼ਿਲ੍ਹਾ ਕਾਂਗਰਸ ਲੁਧਿਆਣਾ ਦਿਹਾਤੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਕੀਤੀ ਸ਼ਰਧਾਂਜਲੀ ਭੇਂਟ
-ਸ਼ਹੀਦਾਂ ਦੀ ਸ਼ਹਾਦਤ ਦੇ ਕਾਰਨ ਹੀ ਦੇਸ਼ ਵਿੱਚ ਲੋਕ ਅਮਨ ਅਤੇ ਸ਼ਾਂਤੀ ਨਾਲ ਰਹਿ ਰਹੇ ਹਨ – ਕੈਪਟਨ ਸੰਦੀਪ ਸਿੰਘ ਸੰਧੂ
ਲੁਧਿਆਣਾ, 31 ਅਕਤੂਬਰ (ਨਿਊਜ਼ ਪੰਜਾਬ)- ਅੱਜ ਜ਼ਿਲ੍ਹਾ ਕਾਂਗਰਸ ਲੁਧਿਆਣਾ ਦਿਹਾਤੀ ਦਫਤਰ ਨੇੜੇ ਘੰਟਾ ਘਰ ਵਿਖੇ ਜ਼ਿਲ੍ਹਾ ਕਾਂਗਰਸ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਸ਼੍ਰੀ ਸੋਨੀ ਗਾਲਿਬ ਦੀ ਅਗਵਾਈ ਵਿੱਚ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਦਾ ਸ਼ਰਧਾਂਜਲੀ ਦਿਵਸ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਹਲਕਾ ਗਿੱਲ ਵਿਧਾਇਕ ਸ੍ਰ. ਕੁਲਦੀਪ ਸਿੰਘ ਵੈਦ, ਚੇਅਰਮੈਨ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ, ਸਾਬਕਾ ਮੰਤਰੀ ਸ੍ਰ. ਮਲਕੀਤ ਸਿੰਘ ਦਾਖਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਸ ਮੌਕੇ ਜ਼ਿਲ੍ਹਾ ਕਾਂਗਰਸ ਲੁਧਿਆਣਾ ਦਿਹਾਤੀ ਵੱਲੋਂ ਤਿੰਨ ਘੰਟੇ ਸਵੇਰੇ 10 ਵਜੇ ਤੋਂ ਦੁਪਿਹਰ 1 ਵਜੇ ਤੱਕ ਭੁੱਖ ਹੜਤਾਲ ਅਤੇ ਮੌਨ ਵਰਤ ਰੱਖਿਆ ਗਿਆ। ਇਸ ਮੋਕੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਦੀ ਤਸਵੀਰ ‘ਤੇ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਦੇ ਕਾਰਨ ਹੀ ਦੇਸ਼ ਵਿੱਚ ਲੋਕ ਅਮਨ ਅਤੇ ਸ਼ਾਂਤੀ ਨਾਲ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੀਮਤੀ ਗਾਂਧੀ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣਾ ਬਲੀਦਾਨ ਦਿੱਤਾ। ਉਨ੍ਹਾਂ ਦੇਸ਼ ਲਈ ਦਿੱਤੀ ਇਸ ਸ਼ਹਾਦਤ ਕਰਕੇ ਉਨ੍ਹਾਂ ਦਾ ਨਾਮ ਸੁਨਹਿਰੇ ਅੱਖਰਾਂ ਵਿੱਚ ਲਿਖਿਆ ਜਾਵੇਗਾ। ਸ੍ਰੀ ਸੰਧੂ ਨੇ ਕਿਹਾ ਕਿ ਉਨ੍ਹਾਂ ਦੀ ਚੰਗੀ ਲੀਡਰਸ਼ਿਪ ਕਰਕੇ ਸਾਰੀ ਦੁਨੀਆਂ ਵਿੱਚ ਇੱਕ ਚੰਗੀ ਲੀਡਰ ਵਜੋਂ ਯਾਦ ਕੀਤਾ ਜਾਂਦਾ ਹੈ। ਇਸ ਮੌਕੇ ਕੈਪਟਨ ਸੰਧੂ ਵੱਲੋਂ ਭਗਵਾਨ ਬਾਲਮੀਕਿ ਜੀ ਦੇ ਪ੍ਰਗਟ ਦਿਵਸ ‘ਤੇ ਵਧਾਈ ਦਿੰਦਿਆਂ ਭਗਵਾਨ ਵਾਲਮੀਕਿ ਜੀ ਦੇ ਉਪਦੇਸ਼ਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਸ੍ਰ. ਵੱਲਭ ਭਾਈ ਪਟੇਲ ਦਾ ਜਨਮ ਦਿਵਸ ਵੀ ਮਨਾਇਆ ਗਿਆ।
ਲੁਧਿਆਣਾ ਦਿਹਾਤੀ ਦੇ ਸਾਰੇ ਸਰਪੰਚਾਂ, ਪੰਚਾਂ ਅਤੇ ਬਲਾਕ ਪ੍ਰਧਾਨਾਂ ਨੇ ਵੀ ਸਮਾਗਮ ਵਿੱਚ ਹਿੱਸਾ ਲਿਆ, ਸ਼੍ਰੀ ਕੋਮਲ ਖੰਨਾ ਨੇ ਵਿਸ਼ੇਸ਼ ਤੋਰ ‘ਤੇ ਹਾਜ਼ਰ ਹੋਏ। ਜ਼ਿਲ੍ਹਾ ਕਾਂਗਰਸ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਸ਼੍ਰੀ ਸੋਨੀ ਗਾਲਿਬ ਵੱਲੋਂ ਇਸ ਸ਼ਰਧਾਂਜਲੀ ਦਿਵਸ ਮੌਕੇੇ ਹਾਜ਼ਰ ਸਾਰੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ।
ਇਸ ਮੋਕੇ ਸ਼੍ਰੀ ਸੁਰਿੰਦਰ ਸ਼ਰਮਾ, ਸ਼੍ਰੀ ਭਾਰਤ, ਸ਼੍ਰੀ ਅਮਨਦੀਪ, ਸ਼੍ਰੀ ਸੋਨੂੰ, ਸ਼੍ਰੀ ਅਸ਼ਵਨੀ ਕੋਸ਼ਲ, ਮੱਘੂ ਅਤੇ ਕਾਂਗਰਸ ਵਰਕਰ ਵੀ ਹਾਜ਼ਰ ਸਨ।