ਲੁਧਿਆਣਾ ਵਿਚ ਕੋਰੋਨਾ ਨਾਲ 2 ਮਰੀਜ਼ਾਂ ਨੇ ਤੋੜਿਆ ਦਮ, 49 ਨਵੇਂ ਮਾਮਲੇ ਆਏ ਸਾਹਮਣੇ
ਲੁਧਿਆਣਾ, 31 ਅਕਤੂਬਰ (ਨਿਊਜ਼ ਪੰਜਾਬ) – ਸਿਵਲ ਸਰਜਨ ਡਾ: ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ ਅੱਜ 2 ਮਰੀਜ਼ਾਂ ਦੀ ਮੌਤ ਹੋ ਗਈ ਹੈ, ਦੋਵੇਂ ਮ੍ਰਿਤਕ ਜਿਲ੍ਹਾ ਲੁਧਿਆਣਾ ਨਾਲ ਸਬੰਧ ਰੱਖਦੇ ਸਨ। ਮ੍ਰਿਤਕ ਮਰੀਜਾਂ ਵਿਚ 67 ਸਾਲਾ ਮ੍ਰਿਤਕ ਧਾਂਦਰਾ ਰੋਡ ਦੁੱਗਰੀ ਜਦਕਿ 73 ਸਾਲਾ ਮ੍ਰਿਤਕ ਮਰੀਜ ਪਿੰਡ ਹੰਬੜਾਂ ਦਾ ਰਹਿਣ ਵਾਲਾ ਸੀ। ਜਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 49 ਨਵੇਂ ਮਾਮਲੇ ਸਾਹਮਣੇ ਆਏ ਹਨ।