ਮਨਜਿੰਦਰ ਸਿੰਘ ਸਿਰਸਾ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਲਈ ਚੋਣਾਂ ਖਤਮ ਕਰ ਕੇ ਮੈਂਬਰ ਨਾਮਜ਼ਦ ਕਰਨ ਦੇ ਫੈਸਲੇ ਦਾ ਵਿਰੋਧ
ਨਵੀਂ ਦਿੱਲੀ, 31 ਅਕਤੂਬਰ (ਨਿਊਜ਼ ਪੰਜਾਬ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਦੇ ਮੈਂਬਰਾਂ ਦੀ ਚੋਣ ਲਈ ਚੋਣਾਂ ਕਰਵਾਉਣ ਦੀ ਥਾਂ ਇਸ ਵੱਲੋਂ ਮੈਂਬਰ ਨਾਮਜ਼ਦ ਕੀਤੇ ਜਾਣ ਦੇ ਫੈਸਲੇ ਦਾ ਜ਼ੋਰਦਾਰ ਵਿਰੋਧ ਕੀਤਾ ਹੈ ਅਤੇ ਕਿਹਾ ਹੈ ਕਿ ਕੌਮੀ ਸੰਸਥਾਵਾਂ ਦਾ ਨੁਕਸਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ।