ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ 45,230 ਮਾਮਲੇ ਆਏ ਸਾਹਮਣੇ, 496 ਲੋਕਾਂ ਦੀ ਗਈ ਜਾਨ
ਨਵੀਂ ਦਿੱਲੀ, 2 ਨਵੰਬਰ (ਨਿਊਜ਼ ਪੰਜਾਬ)- ਭਾਰਤ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ‘ਚ ਕੋਰੋਨਾ ਦੇ 45,230 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 496 ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਦੇਸ਼ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 82,29,313 ਹੋ ਗਈ ਹੈ, ਜਿਨ੍ਹਾਂ ‘ਚੋਂ 5,61,908 ਸਰਗਰਮ ਮਾਮਲੇ ਹਨ। ਉੱਥੇ ਹੀ ਕੋਰੋਨਾ ਕਾਰਨ ਹੁਣ ਤੱਕ ਦੇਸ਼ ਭਰ ‘ਚ 1,22,607 ਲੋਕਾਂ ਦੀ ਮੌਤ ਹੋ ਚੁੱਕੀ ਹੈ।