ਜੰਮੂ-ਕਸ਼ਮੀਰ ‘ਚ ਲੱਗੇ ਭੂਚਾਲ ਦੇ ਝਟਕੇ

ਸ੍ਰੀਨਗਰ, 2 ਨਵੰਬਰ (ਨਿਊਜ਼ ਪੰਜਾਬ)- ਜੰਮੂ-ਕਸ਼ਮੀਰ ਤੋਂ 51 ਕਿਲੋਮੀਟਰ ਉੱਤਰ-ਪੱਛਮ ‘ਚ ਹੈਨਲੇ ‘ਚ ਅੱਜ ਸਵੇਰੇ 6.54 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ ਅਤੇ ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ।