ਉੱਤਰ ਪ੍ਰਦੇਸ਼ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 6 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਲਖਨਊ, 2 ਨਵੰਬਰ (ਨਿਊਜ਼ ਪੰਜਾਬ)- ਉੱਤਰ ਪ੍ਰਦੇਸ਼ ਦੇ ਬਹਿਰਾਇਚ ‘ਚ ਦੋ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 6 ਲੋਕਾਂ ਦੀ ਮੌਤ ਹੋ ਗਈ, ਜਦਕਿ 10 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਥਾਨਕ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੋਂਡਾ-ਬਹਿਰਾਈਚ ਹਾਈਵੇਅ ‘ਤੇ ਸ਼ਿਵਦਹਾ ਮੋੜ ਕੋਲ ਇਹ ਹਾਦਸਾ ਵਾਪਰਿਆ।