ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਧਰਨਾ 40ਵੇਂ ਦਿਨ ‘ਚ ਦਾਖਲ

ਜੰਡਿਆਲਾ ਗੁਰੂ, 2 ਨਵੰਬਰ (ਨਿਊਜ਼ ਪੰਜਾਬ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਲਾਇਆ ਧਰਨਾ ਅੱਜ 40ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਹਰਪ੍ਰੀਤ ਸਿੰਘ ਸਿੱਧਵਾਂ ਅਤੇ ਸਤਨਾਮ ਸਿੰਘ ਮਾਣੋਚਾਹਲ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ।