ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਵਲੋਂ ਭੇਂਟ ਕੀਤਾ ਗਿਆ ਸੋਨੇ ਦਾ ਛੱਬਾ

ਅੰਮ੍ਰਿਤਸਰ, 2 ਨਵੰਬਰ (ਨਿਊਜ਼ ਪੰਜਾਬ)- ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਸ਼ਰਧਾਲੂਆਂ ਵਲੋਂ 290 ਗ੍ਰਾਮ ਸੋਨੇ ਦਾ ਛੱਬਾ ਭੇਟ ਕੀਤਾ ਗਿਆ। ਇਹ ਛੱਬਾ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਭੇਂਟ ਕੀਤਾ ਗਿਆ। ਇਸ ਮੌਕੇ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸੁਰਿੰਦਰਪਾਲ ਸਿੰਘ, ਮਾਤਾ ਵਿਪਣਪ੍ਰੀਤ ਕੌਰ ਆਦਿ ਵੀ ਮੌਜੂਦ ਸਨ। ਇਸ ਤੋਂ ਇਲਾਵਾ ਸ਼ਰਧਾਲੂਆਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਨਿਹਰੀ ਹਰਮੋਨੀਅਮ ਦਾ ਸੈੱਟ ਵੀ ਭੇਂਟ ਕੀਤਾ ਗਿਆ।