ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ ‘ਚ ਫ਼ੈਸਲਾ ਸੁਣਾਉਣ ਵਾਲੇ ਜੱਜ ਦੀ ਸੁਰੱਖਿਆ ਵਧਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ
ਨਵੀਂ ਦਿੱਲੀ, 2 ਨਵੰਬਰ (ਨਿਊਜ਼ ਪੰਜਾਬ)- ਹਾਲ ਹੀ ‘ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ ‘ਚ ਆਪਣਾ ਫ਼ੈਸਲਾ ਸੁਣਾਇਆ ਸੀ ਅਤੇ ਭਾਜਪਾ ਦੇ ਸੀਨੀਅਰ ਨੇਤਾਵਾਂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਉਮ ਭਾਰਤੀ ਸਣੇ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਸੀ। ਇਹ ਇਤਿਹਾਸਕ ਫ਼ੈਸਲਾ ਜਸਟਿਸ ਐਸ. ਕੇ. ਯਾਦਵ ਵਲੋਂ ਸੁਣਾਇਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਕੋਲ ਆਪਣੀ ਸੁਰੱਖਿਆ ਵਧਾਉਣ ਦੀ ਅਪੀਲ ਕੀਤੀ ਸੀ ਅਤੇ ਇਸ ਅਪੀਲ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਜਸਟਿਸ ਨਰੀਮਨ ਦੇ ਬੈਂਚ ਨੇ ਇਸ ਮਾਮਲੇ ਨੂੰ ਲੈ ਕੇ ਸੁਣਵਾਈ ਕਰਦਿਆਂ ਕਿਹਾ ਕਿ ਸਾਨੂੰ ਲੱਗਦਾ ਨਹੀਂ ਕਿ ਹੁਣ ਅੱਗੇ ਇਸ ਮਾਮਲੇ ‘ਚ ਸੁਰੱਖਿਆ ਦਿੱਤੇ ਜਾਣ ਦੀ ਲੋੜ ਹੈ।