ਕਮਲਨਾਥ ਦਾ ਸਟਾਰ ਪ੍ਰਚਾਰਕ ਦਾ ਦਰਜਾ ਵਾਪਸ ਲੈਣ ਦੇ ਚੋਣ ਕਮਿਸ਼ਨ ਦੇ ਫ਼ੈਸਲੇ ‘ਤੇ ਸੁਪਰੀਮ ਕੋਰਟ ਨੇ ਲਾਈ ਰੋਕ

ਨਵੀਂ ਦਿੱਲੀ, 2 ਨਵੰਬਰ (ਨਿਊਜ਼ ਪੰਜਾਬ)- ਸੁਪਰੀਮ ਕੋਰਟ ਨੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚੋਂ ਕਮਲਨਾਥ ਦਾ ਨਾਂ ਹਟਾਉਣ ਦੇ ਚੋਣ ਕਮਿਸ਼ਨ ਦੇ ਫ਼ੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਚੀਫ਼ ਜਸਟਿਸ ਐਸ. ਏ. ਬੋਬੜੇ ਨੇ ਕਿਹਾ ਕਿ ਕਿਸੇ ਦਾ ਨਾਂ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚੋਂ ਹਟਾਉਣਾ ਚੋਣ ਕਮਿਸ਼ਨ ਦੇ ਅਧਿਕਾਰ ਖੇਤਰ ‘ਚ ਨਹੀਂ ਹੈ। ਦੱਸ ਦਈਏ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਲੈ ਕੇ ਬੀਤੇ ਸ਼ੁੱਕਰਵਾਰ ਨੂੰ ਚੋਣ ਕਮਿਸ਼ਨ ਨੇ ਕਮਲਨਾਥ ਦਾ ਸਟਾਰ ਪ੍ਰਚਾਰਕ ਦਾ ਦਰਜਾ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਸ਼ਨੀਵਾਰ ਨੂੰ ਕਮਲਨਾਥ ਨੇ ਇਸ ਦੇ ਵਿਰੁੱਧ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਅੱਜ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਦੇ ਫ਼ੈਸਲੇ ‘ਤੇ ਰੋਕ ਲਗਾ ਦਿੱਤੀ।