5 ਨੂੰ ਕਿਸਾਨ, ਮਜ਼ਦੂਰ , ਆੜ੍ਹਤੀਆ ,ਦੁਕਾਨਦਾਰ ਅਤੇ ਸਮੁੱਚੇ ਵਰਗਾਂ ਦੇ ਲੋਕ ਖੇਤੀ ਬਿਲਾਂ ਖਿਲਾਫ ਕਰਨਗੇ ਚੱਕਾ ਜਾਮ – ਅਗੌਲ
ਨਾਭਾ, 2 ਨਵੰਬਰ (ਨਿਊਜ਼ ਪੰਜਾਬ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਨੇ ਦੱਸਿਆ ਕਿ ਅੱਜ ਨਾਭਾ ਅਨਾਜ ਮੰਡੀ ਦੇ ਗੁਰਦੁਆਰਾ ਸਾਹਿਬ ਭਗਤ ਧੰਨਾ ਜੀ ਵਿਖੇ ਹੰਗਾਮੀ ਮੀਟਿੰਗ ਬਲਾਕ ਪ੍ਰਧਾਨ ਅਵਤਾਰ ਸਿੰਘ ਕੈਦੂਪੁਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ‘ਚ ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਵਾਰੇ ਖੁੱਲ੍ਹ ਕੇ ਵਿਚਾਰ ਚਰਚਾ ਹੋਈ । ਸਰਬਸੰਮਤੀ ਨਾਲ ਮਤਾ ਪਾਸ ਕਰਕੇ ਭਾਜਪਾ ਨੂੰ ਕਿਸਾਨ ਵਿਰੋਧੀ ਗਰਦਾਨਿਆ ਗਿਆ। ਭਾਰਤ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਦੇ ਸੱਦੇ ਅਨੁਸਾਰ 5 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਪੂਰਨ ਚੱਕਾ ਜਾਮ ਨੂੰ ਸਫਲ ਬਣਾਉਣ ਲਈ ਟੀਮਾਂ ਗਠਿਤ ਕੀਤੀਆਂ ਗਈਆਂ।