ਭ੍ਰਿਸ਼ਟਾਚਾਰ ਵਿਰੁੱਧ ਮਨਾਏ ਜਾ ਰਹੇ ਹਫ਼ਤੇ ਦੌਰਾਨ ਕੱਢੀ ਜਾਗਰੂਕਤਾ ਸਾਈਕਲ ਰੈਲੀ
ਪਟਿਆਲਾ, 2 ਨਵੰਬਰ (ਨਿਊਜ਼ ਪੰਜਾਬ)-ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ‘ਤੇ ਐਸ.ਐਸ.ਪੀ. ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਸ. ਮਨਦੀਪ ਸਿੰਘ ਸਿੱਧੂ ਦੀ ਅਗਵਾਈ ‘ਚ ਮਨਾਏ ਜਾ ਰਹੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਹਫ਼ਤੇ ਦੌਰਾਨ ਅੱਜ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਡੀ.ਐਸ.ਪੀ ਜਤਿੰਦਰਪਾਲ ਸਿੰਘ, ਇੰਸਪੈਕਟਰ ਰਵੀ ਕੁਮਾਰ ਸਮੇਤ ਸਮੂਹ ਸਟਾਫ਼ ਵੱਲੋਂ ਸਾਈਕਲਿੰਗ ਗਰੁੱਪ ਬਾਰਾਂਦਰੀ ਆਡੀਅਲ, ਟੂਰ ਦੀ ਪਟਿਆਲਾ, ਹਿਮਾਲੀਅਨ ਸਾਈਕਲ ਗਰੁੱਪ, ਸਟਰੀਟ ਸਾਈਕਲ ਗਰੁੱਪ ਅਤੇ ਪੰਜਾਬ ਐਂਡ ਸਿੰਧ ਬੈਂਕ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਏਰੀਏ ਵਿੱਚੋਂ ਦੀ ਹੁੰਦੇ ਹੋਏ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ ਅਤੇ ਲੋਕਾਂ ਵਿਚ ਵਿਜੀਲੈਂਸ ਬਿਊਰੋ ਦੇ ਕੰਮਾਂ ਅਤੇ ਟੈਲੀਫੋਨ ਨੰਬਰਾਂ ਸਬੰਧੀ ਜਾਣਕਾਰੀ ਦਿੰਦੇ ਪੈਂਫਲੇਟ ਵੀ ਵੰਡੇ ਗਏ ।
ਇਸ ਦੌਰਾਨ ਡੀ.ਐਸ.ਪੀ. ਸਤਪਾਲ ਸਿੰਘ ਨੇ ਨਗਰ ਨਿਗਮ ਪਟਿਆਲਾ ਦੇ ਆਡੀਟੋਰੀਅਮ ‘ਚ ਕਰਵਾਏ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਸੈਮੀਨਾਰ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਹਾਜ਼ਰੀਨ ਵਿਅਕਤੀਆਂ ਨੂੰ ਵਿਜੀਲੈਂਸ ਬਿਊਰੋ ਦੇ ਕੰਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਤੇ ਸੰਯੁਕਤ ਕਮਿਸ਼ਨਰ ਸ੍ਰੀ ਅਭਿਸ਼ੇਕ ਗੁਪਤਾ ਨੇ ਆਪਣੇ ਵਿਚਾਰ ਪੇਸ਼ ਕੀਤੇ।
ਡੀ.ਐਸ.ਪੀ. ਸਤਪਾਲ ਸਿੰਘ ਤੇ ਇੰਸਪੈਕਟਰ ਰਵੀ ਕੁਮਾਰ ਵੱਲੋਂ ਯੂਥ ਫਾਊਂਡੇਸਨ, ਯੂਥ ਕਲੱਬ ਬਾਦਸ਼ਾਹਪੁਰ ਅਤੇ ਟਰੈਫਿਕ ਮਾਰਸ਼ਲ ਟੀਮ ਪਟਿਆਲਾ ਨਾਲ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਸਬੰਧੀ ਮੀਟਿੰਗ ਕੀਤੀ ਗਈ, ਜਿਸ ‘ਚ ਟਰੈਫਿਕ ਮਾਰਸ਼ਲ ਟੀਮ ਪਟਿਆਲਾ ਦੇ ਪ੍ਰਧਾਨ ਪਰਮਜੀਤ ਸਿੰਘ ਅਤੇ ਰਵਿੰਦਰ ਸਿੰਘ, ਰਾਜੇਸ ਮਿੱਤਲ, ਹੇਮ ਰਿਸ਼ੀ, ਕੁਲਦੀਪ ਸਿੰਘ, ਕਰਨੈਲ ਸਿੰਘ ਅਤੇ ਦਰਸ਼ਨ ਸਿੰਘ ਨੇ ਹਿੱਸਾ ਲਿਆ।